टॉप न्यूज़

ਪੰਜਾਬ ਵਿੱਚ ਬੱਸਾਂ ਵਿੱਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ

ਕੱਲ੍ਹ ਸੂਬੇ ਭਰ 'ਚ ਰਹੇਗਾ ਬੱਸਾਂ ਦਾ ਚੱਕਾ ਜਾਮ

ਬੱਸਾਂ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਨੂੰ ਇੱਕ ਵਾਰ ਫਿਰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦਰਅਸਲ ਕੱਲ੍ਹ PRTC ਤੇ PUNBUS ਦੇ ਕੱਚੇ ਮੁਲਾਜ਼ਮਾਂ ਵੱਲੋਂ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਜਿਸ ਕਾਰਨ ਲੋਕਾਂ ਨੂੰ ਭਾਰੀ ਖੱਜਲ-ਖੁਆਰੀ ਹੋ ਸਕਦੀ ਹੈ। ਕੱਚੇ ਮੁਲਾਜ਼ਮ ਰੈਗੂਲਰ ਨੌਕਰੀ ਦੀ ਮੰਗ ਅਤੇ ਕਿਲੋਮੀਟਰ ਸਕੀਮ ਦਾ ਵਿਰੋਧ ਕਰ ਰਹੇ ਹਨ। ਕੱਲ੍ਹ ਸੂਬੇ ਭਰ ‘ਚ ਬੱਸਾਂ ਦਾ ਚੱਕਾ ਜਾਮ ਰਹੇਗਾ।
ਜਾਣਕਾਰੀ ਅਨੁਸਾਰ ਸੜਕਾਂ ‘ਤੇ ਲਗਭਗ 7,200 ਸਰਕਾਰੀ ਬੱਸਾਂ ਨਹੀਂ ਚੱਲਣਗੀਆਂ। ਕੱਚੇ ਕਾਮਿਆਂ ਨੂੰ ਪੱਕੇ ਕਰਨ ਤੇ ਕਿਲੋਮੀਟਰ ਸਕੀਮ ਦੇ ਵਿਰੋਧ ‘ਚ ਪ੍ਰਦਰਸ਼ਨ ਕੀਤਾ ਜਾਵੇਗਾ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!