
ਕੈਨੇਡਾ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਸ ਨੇ ਪੰਜਾਬੀਆਂ ਨੂੰ ਸ਼ਰਮਸਾਰ ਕਰ ਦਿੱਤਾ ਹੈ। ਦੱਸ ਦੇਈਏ ਕਿ ਕੈਨੇਡਾ ਦੇ ਨੌਰਥ ਵੈਨਕੂਵਰ ਵਿੱਚ 5 ਫਰਵਰੀ ਨੂੰ ਇਕ ਘਰ ਵਿੱਚ ਜ਼ਬਰਦਸਤੀ ਦਾਖਲ ਹੋਣ ਅਤੇ ਹਥਿਆਰਾਂ ਦੀ ਨੋਕ ‘ਤੇ ਲੁੱਟ-ਖੋਹ ਕਰਨ ਦੇ ਮਾਮਲੇ ਵਿੱਚ 4 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਕਈ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ 3 ਪੰਜਾਬੀ ਨੌਜਵਾਨ ਵੀ ਸ਼ਾਮਲ ਹਨ।
EDITED BY- HARLEEN KAUR




