
ਮੋਹਾਲੀ ਦੇ ਲਗਭਗ 10 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਈਮੇਲ ਰਾਹੀਂ ਭੇਜੀ ਗਈ ਸੀ। ਸੂਚਨਾ ਮਿਲਣ ‘ਤੇ ਸਕੂਲ ਪ੍ਰਬੰਧਨ ਨੂੰ ਅਲਰਟ ਕਰ ਦਿੱਤਾ ਗਿਆ ਅਤੇ ਸਾਵਧਾਨੀ ਵਜੋਂ ਸਾਰੇ ਸਕੂਲ ਬੰਦ ਕਰ ਦਿੱਤੇ ਗਏ। ਇਸ ਸੰਬੰਧ ਵਿੱਚ ਮਾਪਿਆਂ ਨੂੰ ਮੈਸੇਜ ਰਾਹੀਂ ਸੂਚਿਤ ਕੀਤਾ ਗਿਆ। ਇਸ ਦੌਰਾਨ ਸਵੇਰੇ ਸਕੂਲ ਪਹੁੰਚੇ ਕਈ ਬੱਚਿਆਂ ਨੂੰ ਗੇਟ ‘ਤੇ ਹੀ ਵਾਪਸ ਭੇਜ ਦਿੱਤਾ ਗਿਆ। ਧਮਕੀ ਮਿਲਣ ‘ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੂੰ ਅਲਰਟ ਕਰ ਦਿੱਤਾ ਗਿਆ। ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ।
EDITED BY- HARLEEN KAUR




