टॉप न्यूज़

ਮਸ਼ਹੂਰ ਪੰਜਾਬੀ ਗਾਇਕ ‘ਤੇ ਜਾਨਲੇਵਾ ਹਮਲਾ

ਸਿਰ ਦੀ ਹੱਡੀ ਦੇ ਹੋਏ ਦੋ ਟੁੱਕੜੇ

ਲੁਧਿਆਣਾ ਵਿੱਚ ਅੰਬੇਡਕਰ ਨਗਰ ਇਲਾਕੇ ਵਿੱਚ ਪੰਜਾਬੀ ਗਾਇਕ ਅਮਨ ਸਹੋਤਾ ‘ਤੇ ਚਾਰ ਤੋਂ ਪੰਜ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ। ਇਸ ਹਮਲੇ ਵਿੱਚ ਅਮਨ ਗੰਭੀਰ ਜ਼ਖਮੀ ਹੋ ਗਿਆ। ਉਸਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਦੀ ਹਾਲਤ ਨਾਜ਼ੁਕ ਦੱਸਦਿਆਂ ਦੇਰ ਰਾਤ ਉਸਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ।

ਡਾਕਟਰਾਂ ਦੇ ਮੁਤਾਬਕ, ਅਮਨ ਦੀ ਸਿਰ ਦੀ ਹੱਡੀ ਦੇ ਦੋ ਟੁੱਕੜੇ ਹੋ ਗਏ ਹਨ ਅਤੇ ਉਸਦੀ ਅੱਖ ਤੱਕ ਬਾਹਰ ਆ ਗਈ ਹੈ। ਬਾਕੀ ਸੀਟੀ ਸਕੈਨ ਤੋਂ ਹੋਰ ਸਪਸ਼ਟ ਹੋਏਗਾ। ਜ਼ਖਮੀ ਅਮਨ ਦੁੱਗਰੀ ਇਲਾਕੇ ਦੇ ਹਿੰਮਤ ਨਗਰ ਦਾ ਰਹਿਣ ਵਾਲਾ ਹੈ ਅਤੇ ਅਕਸਰ ਸਟੇਜ ਸ਼ੋਅ ਕਰਦਾ ਹੈ।

ਅਮਨ ਦੇ ਦੋਸਤ ਅਰਸ਼ ਕੁਮਾਰ ਨੇ ਦੱਸਿਆ ਕਿ ਅਮਨ ਕਿਸੇ ਕੰਮ ਲਈ ਅੰਬੇਡਕਰ ਨਗਰ ਗਿਆ ਸੀ, ਜਿੱਥੇ ਕੁਝ ਨੌਜਵਾਨਾਂ ਨੇ ਉਸਨੂੰ ਘੇਰ ਲਿਆ ਅਤੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਦਾ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪਛਾਣ ਵਾਲੇ ਦੋਸਤਾਂ ਨੇ ਉਸ ਨੂੰ ਖੂਨ ਨਾਲ ਲੱਥਪੱਥ ਹਸਪਤਾਲ ਪਹੁੰਚਾਇਆ। ਗਾਇਕ ਦੇ ਪਰਿਵਾਰਕ ਮੈਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਫਿਲਹਾਲ ਹਮਲਾਵਰਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਨੂੰ ਸੂਚਿਤ ਕੀਤਾ ਜਾ ਰਿਹਾ ਹੈ ਅਤੇ ਪੂਰੀ ਜਾਂਚ ਸ਼ੁਰੂ ਕੀਤੀ ਜਾਵੇਗੀ।

 

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!