टॉप न्यूज़

ਪੰਜਾਬ ‘ਚ ਵੱਡੀ ਵਾਰਦਾਤ

ਪਤੀ ਨੇ ਗੰਡਾਸੇ ਨਾਲ ਵੱਢੀ ਪਤਨੀ

ਪੰਜਾਬ ਦੇ ਹਲਕਾ ਲਹਿਰਾ ਦੇ ਪਿੰਡ ਖੰਡੇਬਾਦ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਪਿੰਡ ਵਿੱਚ ਦਹਿਸ਼ਤ ਫੈਲਾ ਦਿੱਤੀ ਹੈ। ਦੱਸ ਦੇਈਏ ਕਿ ਇੱਕ ਬਹੁਤ ਹੀ ਦਰਦਨਾਕ ਅਤੇ ਬੇਰਹਿਮ ਘਟਨਾ ਸਾਹਮਣੇ ਆਈ ਹੈ। ਜਿੱਥੇ ਇੱਕ ਨੌਜਵਾਨ ਵੱਲੋਂ ਆਪਣੀ ਪਤਨੀ ਦੇ ਚਰਿੱਤਰ ‘ਤੇ ਸ਼ੱਕ ਕਰਦਿਆਂ ਉਸ ਦਾ ਗੰਡਾਸੇ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਰਣਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਖੰਡੇਬਾਦ ਵਿੱਚ ਇੱਕ ਔਰਤ ਦਾ ਕਤਲ ਹੋਇਆ ਹੈ, ਜਦੋਂ ਪੁਲਿਸ ਮੌਕੇ ‘ਤੇ ਪਹੁੰਚੀ ਤਾਂ ਘਰ ਦੇ ਬੈਡਰੂਮ ਵਿੱਚ ਮਹਿਲਾ ਦੀ ਖੂਨ ਨਾਲ ਲੱਥ ਪੱਥ ਲਾਸ਼ ਪਈ ਸੀ, ਜਿਸਦੇ ਚਿਹਰੇ ਅਤੇ ਗਰਦਨ ਉੱਪਰ ਤੇਜ਼ਧਾਰ ਹਥਿਆਰਾਂ ਦੇ ਨਿਸ਼ਾਨ ਸਨ।

ਉਨ੍ਹਾਂ ਦੱਸਿਆ ਕਿ ਜਾਂਚ ਉਪਰੰਤ ਪਾਇਆ ਗਿਆ ਕਿ ਪਿੰਡ ਖੰਡੇਬਾਦ ਦੇ ਤਰਸੇਮ ਸਿੰਘ ਦੇ ਪੁੱਤਰ ਕੁਲਦੀਪ ਸਿੰਘ ਨੇ ਆਪਣੀ ਪਤਨੀ ਹਰਕੀਤਨ ਕੌਰ ਉਰਫ ਗੀਤੂ 32 ਸਾਲ ਦੀ ਗੰਡਾਸੇ ਨਾਲ ਹੱਤਿਆ ਕਰ ਦਿੱਤੀ। ਮ੍ਰਿਤਕਾ ਤਿੰਨ ਨਾਬਾਲਗ ਬੱਚਿਆਂ ਦੀ ਮਾਂ ਸੀ, ਜਿਸ ਨਾਲ ਇਲਾਕੇ ਵਿੱਚ ਸੋਗ ਦਾ ਮਾਹੌਲ ਬਣ ਗਿਆ ਹੈ। ਘਟਨਾ ਤੋਂ ਬਾਅਦ ਮੁਲਜ਼ਮ ਕੁਲਦੀਪ ਸਿੰਘ ਨੇ ਖੁਦ ਥਾਣਾ ਲਹਿਰਾਗਾਗਾ ਪਹੁੰਚ ਕੇ ਆਤਮ ਸਮਰਪਣ ਕਰ ਦਿੱਤਾ, ਮ੍ਰਿਤਕਾ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ।

ਡੀ.ਐਸ.ਪੀ. ਲਹਿਰਾ ਰਣਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਤੁਰੰਤ ਕਤਲ ਦੇ ਮਾਮਲੇ ਵਿੱਚ ਐਫ.ਆਈ.ਆਰ. ਦਰਜ ਕਰ ਲਈ ਹੈ ਅਤੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਹੱਤਿਆ ਦੇ ਪਿੱਛੇ ਦੇ ਸਹੀ ਕਾਰਨ ਅਜੇ ਅਧਿਕਾਰਤ ਤੌਰ ‘ਤੇ ਸਾਹਮਣੇ ਨਹੀਂ ਆਏ, ਪਰ ਸੂਤਰਾਂ ਅਨੁਸਾਰ ਇਹ ਘਰੇਲੂ ਵਿਵਾਦ, ਪਰਿਵਾਰਕ ਝਗੜਾ ਅਤੇ ਪਤਨੀ ਦੇ ਕਿਸੇ ਨਾਲ ਨਜਾਇਜ਼ ਸਬੰਧਾਂ ਦਾ ਕਾਰਨ ਵੀ ਨਾਲ ਜੁੜਿਆ ਹੋਇਆ ਹੈ। ਇਸ ਘਟਨਾ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!