टॉप न्यूज़
ਪੰਜਾਬੀ ਗਾਇਕ ਮਾਸਟਰ ਸਲੀਮ ਦੇ ਮੈਨੇਜਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਪੰਜਾਬੀ ਅਤੇ ਬਾਲੀਵੁੱਡ ਗਾਇਕ ਮਾਸਟਰ ਸਲੀਮ ਦੇ ਮੈਨੇਜਰ ਨੂੰ ਵਟਸਐਪ ਕਾਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਕਾਲ ਕਰਨ ਵਾਲੇ ਨੇ ਕਿਹਾ ਕਿ, “ਤੇਰੇ ਦਿਨ ਥੋੜ੍ਹੇ ਹੀ ਰਹਿ ਗਏ ਗਏ ਹਨ।” ਇਸ ਤੋਂ ਬਾਅਦ ਮਾਸਟਰ ਸਲੀਮ ਦੇ ਮੈਨੇਜਰ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਪੁਲਿਸ ਕਾਲ ਡਿਟੇਲ ਦੀ ਜਾਂਚ ਕਰ ਰਹੀ ਹੈ।
ਧਮਕੀ ਦੇਣ ਵਾਲੇ ਨੇ ਸਾਫ ਕਿਹਾ ਕਿ ਤੇਰੇ ਦਿਨ ਥੋੜ੍ਹੇ ਰਹਿ ਗਏ ਹਨ ਅਤੇ ਤੇਰੇ ਸੀਨੇ ਵਿਚ ਇੰਨਾ ਪਿੱਤਲ ਭਰ ਦੇਵਾਂਗੇ ਕਿ ਡਾਕਟਰ ਵੀ ਸੋਚੇਗਾ। ਇਹ ਸਾਰੀ ਰਿਕਾਰਡਿੰਗ ਜੋਸ਼ ਨੇ ਥਾਣਾ ਡਵੀਜ਼ਨ ਨੰ. 3 ਦੀ ਪੁਲਿਸ ਨੂੰ ਦੇ ਦਿੱਤੀ ਹੈ ਤੇ ਪੁਲਿਸ ਇਸ ਮਾਮਲੇ ਦੀ ਜਾਂਚ ਵਿੱਚ ਲੱਗ ਗਈ ਹੈ।
EDITED BY- HARLEEN KAUR


