
ਧੁਰੰਧਰ ਅਦਾਕਾਰ ਰਣਵੀਰ ਸਿੰਘ ਨੂੰ ਹਾਲ ਹੀ ਵਿੱਚ ਬਿਸ਼ਨੋਈ ਗੈਂਗ ਵੱਲੋਂ ਧਮਕੀ ਦੇ ਕੇ ਪੈਸਿਆਂ ਦੀ ਮੰਗ ਕੀਤੀ ਗਈ ਸੀ। ਇਸ ਸਨਸਨੀਖੇਜ਼ ਮਾਮਲੇ ਵਿੱਚ ਹੁਣ ਵੱਡਾ ਖੁਲਾਸਾ ਸਾਹਮਣੇ ਆਇਆ ਹੈ। ਸੂਤਰਾਂ ਮੁਤਾਬਕ, ਮੁੰਬਈ ਕ੍ਰਾਈਮ ਬ੍ਰਾਂਚ ਦੀ ਜਾਂਚ ਵਿੱਚ ਪਤਾ ਲੱਗਿਆ ਹੈ ਕਿ ਬਿਸ਼ਨੋਈ ਗੈਂਗ ਦੇ ਕਰੀਬੀ ਗੁੰਡਿਆਂ ਵਿੱਚੋਂ ਇੱਕ ਹੈਰੀ ਬਾਕਸਰ ਨੇ ਵਾਇਸ ਨੋਟ ਭੇਜ ਕੇ ਰਣਵੀਰ ਸਿੰਘ ਨੂੰ ਧਮਕੀ ਦਿੱਤੀ ਅਤੇ ਇੱਕ ਕਰੋੜ ਰੁਪਏ ਦੀ ਰੰਗਦਾਰੀ ਮੰਗੀ ਸੀ।
ਸੂਤਰਾਂ ਦੇ ਅਨੁਸਾਰ, ਸ਼ੁਰੂਆਤੀ ਜਾਂਚ ਦੌਰਾਨ ਰਣਵੀਰ ਸਿੰਘ ਦੇ ਮੈਨੇਜਰ ਦੇ ਵਟਸਐਪ ‘ਤੇ ਆਏ ਵਾਇਸ ਨੋਟ ਵਿੱਚ ਹੈਰੀ ਬਾਕਸਰ ਦੀ ਆਵਾਜ਼ ਹੋਣ ਦੀ ਪੁਸ਼ਟੀ ਹੋਈ ਹੈ। ਹਾਲਾਂਕਿ ਇਸ ਮਾਮਲੇ ਨਾਲ ਸੰਬੰਧਿਤ ਹੋਰ ਸਬੂਤ ਇਕੱਠੇ ਕਰਨ ਲਈ ਕ੍ਰਾਈਮ ਬ੍ਰਾਂਚ ਜਾਂਚ ਕਰ ਰਹੀ ਹੈ।
EDITED BY- HARLEEN KAUR




