टॉप न्यूज़

ਪੰਜਾਬ ਦੇ ਸਰਕਾਰੀ ਅਧਿਆਪਕਾਂ ‘ਚ ਮੱਚਿਆ ਹਾਹਾਕਾਰ

ਹੈੱਡ ਟੀਚਰ 'ਤੇ ਹੋਈ ਵੱਡੀ ਕਾਰਵਾਈ

ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨਾਲ ਸਰਕਾਰੀ ਅਧਿਆਪਕਾਂ ਵਿਚਾਲੇ ਹਲਚਲ ਮੱਚ ਚੁੱਕੀ ਹੈ। ਦੱਸ ਦੇਈਏ ਕਿ ਡਾਇਰੈਕਟਰ ਸਕੂਲ ਐਜੂਕੇਸ਼ਨ (ਐਲੀਮੈਂਟਰੀ) ਪੰਜਾਬ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ, ਮੋਤੀ ਨਗਰ (ਬਲਾਕ ਮਾਂਗਟ-2) ਦੇ ਹੈੱਡ ਟੀਚਰ ਸੁਖਧੀਰ ਸਿੰਘ ਸੇਖੋਂ ਦੀ ਤੁਰੰਤ ਪ੍ਰਭਾਵ ਨਾਲ ਬਦਲੀ ਕਰ ਦਿੱਤੀ ਗਈ ਹੈ। ਉਨ੍ਹਾਂ ਵਿਰੁੱਧ ਪ੍ਰਾਪਤ ਇਕ ਸ਼ਿਕਾਇਤ ਦੀ ਜਾਂਚ ਪੈਂਡਿੰਗ ਹੋਣ ਕਾਰਨ ਇਹ ਪ੍ਰਸ਼ਾਸਨਿਕ ਕਾਰਵਾਈ ਕੀਤੀ ਗਈ ਹੈ। ਵਿਭਾਗ ਦੇ ਹੁਕਮਾਂ ਮੁਤਾਬਕ ਹੁਣ ਉਨ੍ਹਾਂ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਹੁਸੈਨਪੁਰਾ (ਬਲਾਕ ਮਾਂਗਟ-1) ਵਿੱਚ ਨਿਯੁਕਤ ਕੀਤਾ ਗਿਆ।

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ, ਚੰਡੀਗੜ੍ਹ ਨੇ ਵੀ ਸੁਖਧੀਰ ਸਿੰਘ ਸੇਖੋਂ ਵਿਰੁੱਧ ਮਿਲੀ ਸ਼ਿਕਾਇਤ ਦਾ ਸਖ਼ਤ ਨੋਟਿਸ ਲਿਆ ਸੀ। ਕਮਿਸ਼ਨ ਵੱਲੋਂ 9 ਫਰਵਰੀ ਨੂੰ ਜਾਰੀ ਪੱਤਰ ਦੇ ਹੁਕਮਾਂ ਦਾ ਪਾਲਣ ਕਰਦੇ ਹੋਏ ਵਿਭਾਗ ਨੇ ਇਹ ਕਦਮ ਚੁੱਕਿਆ ਹੈ। ਇਸ ਬਦਲੀ ਦਾ ਮੁੱਖ ਮਕਸਦ ਅਧਿਆਪਕ ਵਿਰੁੱਧ ਚੱਲ ਰਹੀ ਜਾਂਚ ਪੜਤਾਲ ਨੂੰ ਨਿਰਪੱਖ ਢੰਗ ਨਾਲ ਪੂਰਾ ਕਰਵਾਉਣਾ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!