
ਪੰਜਾਬ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ, ਉਹ ਗੋਡੇ ਦੀ ਤਕਲੀਫ ਤੋਂ ਪਰੇਸ਼ਾਨ ਸਨ, ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ।
ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਦਿਨ ਪਹਿਲਾਂ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਅੱਜ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਉਨ੍ਹਾਂ ਦੇ ਗੋਡੇ ਬਦਲਣ (Knee Replacement) ਦੀ ਸਰਜਰੀ ਸਫਲਤਾਪੂਰਵਕ ਕੀਤੀ ਗਈ। ਸਰਜਰੀ ਤੋਂ ਬਾਅਦ, ਸਾਵਧਾਨੀ ਵਜੋਂ ਉਨ੍ਹਾਂ ਨੂੰ ਆਈਸੀਯੂ (ICU) ਵਿੱਚ ਭੇਜਿਆ ਗਿਆ ਹੈ ਤਾਂ ਜੋ ਉਨ੍ਹਾਂ ਦੀ ਸਿਹਤ ‘ਤੇ ਨੇੜਿਓਂ ਨਜ਼ਰ ਰੱਖੀ ਜਾ ਸਕੇ ਤੇ ਉਨ੍ਹਾਂ ਦਾ ਹਾਲ ਜਾਣਨ ਲਈ ਹਰਿਆਣਾ ਦੇ BJP ਆਗੂ ਅਨਿਲ ਵਿੱਜ ਵੀ ਹਸਪਤਾਲ ਪਹੁੰਚੇ। ਫੋਰਟਿਸ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਇੱਕ ਵਿਸ਼ੇਸ਼ ਟੀਮ ਲਗਾਤਾਰ ਉਨ੍ਹਾਂ ਦੀ ਸਿਹਤ ਦੀ ਨਿਗਰਾਨੀ ਕਰ ਰਹੀ ਹੈ।
EDITED BY- HARLEEN KAUR




