
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੁਬਾਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਹ ਬੀਤੇ ਦਿਨੀਂ ਸਵੇਰੇ ਫੋਰਟਿਸ ਹਸਪਤਾਲ ਤੋਂ ਥੋੜ੍ਹੇ ਸਮੇਂ ਲਈ ਬਾਹਰ ਗਏ ਸਨ ਅਤੇ ਮੋਗਾ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਨ ਤੋਂ ਬਾਅਦ ਦੇਰ ਸ਼ਾਮ ਵਾਪਸ ਪਰਤ ਆਏ।
ਹਸਪਤਾਲ ਦੇ ਸੂਤਰਾਂ ਅਨੁਸਾਰ, ਮੁੱਖ ਮੰਤਰੀ ਨੂੰ ਪੂਰੀ ਤਰ੍ਹਾਂ ਛੁੱਟੀ ਨਹੀਂ ਮਿਲੀ ਹੈ। ਉਨ੍ਹਾਂ ਨੂੰ ਮੋਗਾ ਵਿੱਚ ਇੱਕ ਨਿਰਧਾਰਤ ਰੈਲੀ ਵਿੱਚ ਸ਼ਾਮਲ ਹੋਣ ਲਈ ਥੋੜ੍ਹੇ ਸਮੇਂ ਲਈ ਛੁੱਟੀ ਦਿੱਤੀ ਗਈ ਸੀ।
EDITED BY- HARLEEN KAUR




