टॉप न्यूज़

ਪੰਜਾਬ ਦੇ ਸਸਪੈਂਡ DIG ਨੂੰ ਹਾਈਕੋਰਟ ਤੋਂ ਲੱਗਿਆ ਝਟਕਾ

ਜਾਣੋ ਪੂਰਾ ਮਾਮਲਾ

ਪੰਜਾਬ ਪੁਲਿਸ ਦੇ ਮੁਅੱਤਲ DIG ਹਰਚਰਨ ਸਿੰਘ ਭੁੱਲਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਝਟਕਾ ਲੱਗਿਆ ਹੈ। ਹਾਈ ਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ, ਜਿਸ ਕਾਰਨ ਭੁੱਲਰ ਨੂੰ ਜੇਲ੍ਹ ਵਿੱਚ ਹੀ ਰਹਿਣਾ ਪਵੇਗਾ।

ਹਾਲਾਂਕਿ, ਚੰਡੀਗੜ੍ਹ ਸੀਬੀਆਈ ਅਦਾਲਤ ਨੇ ਪਹਿਲਾਂ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। ਸੀਬੀਆਈ ਦੇ ਵਕੀਲ ਨੇ ਕਿਹਾ ਕਿ ਭੁੱਲਰ ਇੰਨੇ ਉੱਚ ਅਹੁਦੇ ‘ਤੇ ਸੀ ਅਤੇ ਇੱਕ ਸਾਬਕਾ ਡੀਜੀਪੀ ਦੇ ਪੁੱਤਰ ਹਨ, ਇਸ ਲਈ ਜਾਂਚ ਏਜੰਸੀ ਨੇ ਗ੍ਰਿਫ਼ਤਾਰੀ ਕਰਨ ਤੋਂ ਪਹਿਲਾਂ ਸਾਰੇ ਸਬੂਤ ਇਕੱਠੇ ਕਰ ਲਏ ਸਨ।

ਉਨ੍ਹਾਂ ਦੀ ਰਿਸ਼ਵਤਖੋਰੀ ਤੇਜ਼ ਰਫ਼ਤਾਰ ਨਾਲ ਚੱਲ ਰਹੀ ਸੀ, ਜਿਸ ਕਾਰਨ ਡੀਆਈਜੀ ਭੁੱਲਰ ਦੀ ਗ੍ਰਿਫ਼ਤਾਰੀ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ। ਬਾਅਦ ਵਿੱਚ ਅਦਾਲਤ ਨੇ ਆਪਣਾ ਫੈਸਲਾ ਸੁਣਾਇਆ, ਜਿਸ ਅਨੁਸਾਰ ਭੁੱਲਰ ਜੇਲ੍ਹ ਵਿੱਚ ਹੀ ਰਹਿਣਗੇ।

EDITED BY- HARLEEN KAUR

 

Related Articles

Leave a Reply

Your email address will not be published. Required fields are marked *

Back to top button
error: Content is protected !!