टॉप न्यूज़
ਪੰਜਾਬ ਕੈਬਨਿਟ ਮੀਟਿੰਗ ‘ਚ ਔਰਤਾਂ ਨੂੰ 1000 ਰੁਪਏ ਦੇਣ ਉਤੇ ਆਈ ਵੱਡੀ ਖਬਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਮਾਵਾਂ-ਧੀਆਂ ਯੋਜਨਾ ਨੂੰ ਪਹਿਲੀ ਅਪਰੈਲ ਤੋਂ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਯੋਜਨਾਬੰਦੀ ਵਿਭਾਗ ਵਿਚ ਸਿੱਧੀ ਭਰਤੀ ਤਹਿਤ 70 ਅਸਾਮੀਆਂ ਤੇ ਪਛਵਾੜਾ ਕੋਲਾ ਖਾਣ ਵਿੱਚ ਭਰਤੀ ਨੂੰ ਵੀ ਹਰੀ ਝੰਡੀ ਦਿੱਤੀ ਗਈ ਹੈ।
ਜਾਣਕਾਰੀ ਅਨੁਸਾਰ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਸੂਬੇ ਵਿੱਚ 18 ਸਾਲ ਤੋਂ ਵਧ ਉਮਰ ਦੀਆਂ ਜਨਰਲ ਵਰਗ ਦੀਆਂ ਔਰਤਾਂ ਨੂੰ ਹਰ ਮਹੀਨੇ ਇਕ ਹਜ਼ਾਰ ਰੁਪਏ ਅਤੇ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਔਰਤਾਂ ਨੂੰ 1500 ਰੁਪਏ ਦਿੱਤੇ ਜਾਣਗੇ। ਯੋਜਨਾ ਦਾ ਸੂਬੇ ਦੀਆਂ 97 ਫ਼ੀਸਦੀ ਔਰਤਾਂ ਨੂੰ ਲਾਭ ਮਿਲੇਗਾ। ਇਹ ਰਕਮ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਟਰਾਂਸਫਰ ਕੀਤੀ ਜਾਵੇਗੀ।
EDITED BY- HARLEEN KAUR




