टॉप न्यूज़

ਅੱਤਰਰਾਸ਼ਟਰੀ ਹਵਾਈ ਯਾਤਰਾ ‘ਤੇ ਸੰਕਟ

Air India ਦੀ 50 ਤੋਂ ਵੱਧ ਉਡਾਣਾਂ ਰੱਦ

ਮੱਧ ਪੂਰਬ ਵਿੱਚ ਵੱਧ ਰਹੇ ਤਣਾਅ ਦਾ ਪ੍ਰਭਾਵ ਹੁਣ ਅੰਤਰਰਾਸ਼ਟਰੀ ਹਵਾਈ ਯਾਤਰਾ ‘ਤੇ ਸਪੱਸ਼ਟ ਤੌਰ ‘ਤੇ ਦਿਖਾਈ ਦੇ ਰਿਹਾ ਹੈ। ਇਰਾਕ ਅਤੇ ਈਰਾਨ ਸਮੇਤ ਕੁਝ ਦੇਸ਼ਾਂ ਨੇ ਸੁਰੱਖਿਆ ਕਾਰਨਾਂ ਕਰਕੇ ਆਪਣੇ ਹਵਾਈ ਖੇਤਰ ਬੰਦ ਕਰ ਦਿੱਤੇ ਹਨ।

ਇਸ ਕਰਕੇ ਬਹੁਤ ਸਾਰੀਆਂ ਅੰਤਰਰਾਸ਼ਟਰੀ ਉਡਾਣਾਂ ਰੱਦ ਹੋ ਗਈਆਂ ਹਨ ਅਤੇ ਬਹੁਤਿਆਂ ਨੂੰ ਲੰਬੇ ਰੂਟ ਲੈਣ ਲਈ ਮਜਬੂਰ ਹੋਣਾ ਪਿਆ ਹੈ। 1 ਮਾਰਚ ਨੂੰ ਦੁਨੀਆ ਭਰ ਵਿੱਚ 3,400 ਤੋਂ ਵੱਧ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਸਨ। ਹਵਾਈ ਖੇਤਰ ਬੰਦ ਹੋਣ ਕਾਰਨ ਜਹਾਜ਼ ਦੂਜੇ ਦੇਸ਼ਾਂ ਤੋਂ ਲੰਘਣ ਲਈ ਮਜਬੂਰ ਹੋ ਰਹੇ ਹਨ, ਜਿਸ ਕਾਰਨ ਉਡਾਣ ਵਿੱਚ ਦੇਰੀ ਹੋ ਰਹੀ ਹੈ ਅਤੇ ਟਿਕਟਾਂ ਦੀਆਂ ਕੀਮਤਾਂ ਵਿੱਚ ਵਾਧਾ ਹੋ ਰਿਹਾ ਹੈ।

ਭਾਰਤ ਦੀਆਂ ਪ੍ਰਮੁੱਖ ਏਅਰਲਾਈਨਾਂ ਵੀ ਪ੍ਰਭਾਵਿਤ ਹੋਈਆਂ ਹਨ। ਏਅਰ ਇੰਡੀਆ ਅਤੇ ਏਅਰ ਇੰਡੀਆ ਐਕਸਪ੍ਰੈਸ ਨੇ ਲਗਭਗ 50 ਅੰਤਰਰਾਸ਼ਟਰੀ ਉਡਾਣਾਂ ਰੱਦ ਕਰ ਦਿੱਤੀਆਂ ਹਨ। ਏਅਰ ਇੰਡੀਆ ਨੇ ਪਹਿਲਾਂ ਐਲਾਨੀਆਂ ਉਡਾਣਾਂ ਤੋਂ ਇਲਾਵਾ 1 ਮਾਰਚ ਲਈ ਕਈ ਅੰਤਰਰਾਸ਼ਟਰੀ ਸੇਵਾਵਾਂ ਰੱਦ ਕਰ ਦਿੱਤੀਆਂ ਹਨ। ਇਨ੍ਹਾਂ ਵਿੱਚ ਮੁੰਬਈ-ਲੰਡਨ (ਹੀਥਰੋ), ਦਿੱਲੀ-ਬਰਮਿੰਘਮ, ਦਿੱਲੀ-ਐਮਸਟਰਡਮ, ਦਿੱਲੀ-ਜ਼ਿਊਰਿਖ, ਦਿੱਲੀ-ਮਿਲਾਨ, ਦਿੱਲੀ-ਵਿਆਨਾ-ਬੈਂਗਲੁਰੂ, ਲੰਡਨ (ਹੀਥਰੋ), ਦਿੱਲੀ-ਕੋਪਨਹੇਗਨ, ਦਿੱਲੀ-ਲੰਡਨ (ਹੀਥਰੋ) ਅਤੇ ਦਿੱਲੀ-ਫ੍ਰੈਂਕਫਰਟ ਰੂਟ ਸ਼ਾਮਲ ਹਨ।

ਏਅਰਲਾਈਨਸ ਨੇ ਅਸੁਵਿਧਾ ਲਈ ਮੁਆਫੀ ਮੰਗਦਿਆਂ ਹੋਇਆਂ ਕਿਹਾ ਕਿ ਪ੍ਰਭਾਵਿਤ ਯਾਤਰੀਆਂ ਨੂੰ ਉਨ੍ਹਾਂ ਦੇ ਰਜਿਸਟਰਡ ਮੋਬਾਈਲ ਨੰਬਰਾਂ ‘ਤੇ ਸੂਚਿਤ ਕੀਤਾ ਜਾ ਰਿਹਾ ਹੈ। ਯਾਤਰੀਆਂ ਨੂੰ ਦੁਬਾਰਾ ਬੁਕਿੰਗ ਕਰਨ ਜਾਂ ਆਪਣੇ ਪੈਸੇ ਵਾਪਸ ਕਰਨ ਦਾ ਆਪਸ਼ਨ ਦਿੱਤਾ ਜਾ ਰਿਹਾ ਹੈ। ਇੰਡੀਗੋ ਨੇ ਕਿਹਾ ਕਿ ਜਿਨ੍ਹਾਂ ਯਾਤਰੀਆਂ ਦੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ, ਉਹ ਬਿਨਾਂ ਕਿਸੇ ਵਾਧੂ ਕੀਮਤ ਦੇ ਪੂਰਾ ਰਿਫੰਡ ਜਾਂ ਦੁਬਾਰਾ ਬੁੱਕ ਕਰ ਸਕਦੇ ਹਨ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!