टॉप न्यूज़

ਲੁਧਿਆਣਾ ‘ਚ ਪੱਖੇ ਨਾਲ ਲਟਕਦੀ ਮਿਲੀ ਨੌਜਵਾਨ ਦੀ ਲਾਸ਼

ਮੱਚਿਆ ਹੜਕੰਪ

ਲੁਧਿਆਣਾ ਦੇ ਸਲੇਮ ਟਾਬਰੀ ਦੇ ਭਾਟੀਆ ਇਲਾਕੇ ਵਿੱਚ ਸਥਿਤ ਗਗਨਦੀਪ ਕਲੋਨੀ ਵਿੱਚ ਸੋਮਵਾਰ ਸਵੇਰੇ ਉਸ ਵੇਲੇ ਹੰਗਾਮਾ ਹੋ ਗਿਆ, ਜਦੋਂ ਇੱਕ 22 ਸਾਲਾ ਨੌਜਵਾਨ ਦੀ ਲਾਸ਼ ਉਸਦੇ ਕਮਰੇ ਵਿੱਚ ਪੱਖੇ ਨਾਲ ਲਟਕਦੀ ਮਿਲੀ। ਮ੍ਰਿਤਕ ਦੀ ਪਛਾਣ ਵਿਕਾਸ ਵਜੋਂ ਹੋਈ ਹੈ। ਹੈਰਾਨੀ ਦੀ ਗੱਲ ਹੈ ਕਿ ਲਗਭਗ ਦੋ ਸਾਲ ਪਹਿਲਾਂ ਵਿਕਾਸ ਦੇ ਭਰਾ ਨੇ ਵੀ ਇਸੇ ਤਰ੍ਹਾਂ ਮੌਤ ਨੂੰ ਗਲੇ ਲਗਾਇਆ ਸੀ।

ਮਿਲੀ ਜਾਣਕਾਰੀ ਅਨੁਸਾਰ, ਇਹ ਘਟਨਾ ਸਵੇਰੇ 8:30 ਵਜੇ ਦੇ ਕਰੀਬ ਵਾਪਰੀ। ਵਿਕਾਸ ਦਰਜੀ ਦਾ ਕੰਮ ਕਰਦਾ ਸੀ। ਜਦੋਂ ਉਹ ਸਵੇਰੇ ਕਾਫ਼ੀ ਦੇਰ ਤੱਕ ਆਪਣੇ ਕਮਰੇ ਵਿੱਚੋਂ ਬਾਹਰ ਨਹੀਂ ਆਇਆ ਤਾਂ ਉਸਦੇ ਪਿਤਾ ਉਸਨੂੰ ਦੇਖਣ ਲਈ ਉੱਪਰਲੇ ਕਮਰੇ ਵਿੱਚ ਗਏ। ਕਮਰੇ ਦਾ ਦਰਵਾਜ਼ਾ ਅੰਦਰੋਂ ਬੰਦ ਸੀ। ਜਦੋਂ ਕਈ ਵਾਰ ਆਵਾਜ਼ ਮਾਰਨ ਤੋਂ ਬਾਅਦ ਵੀ ਕੋਈ ਅਵਾਜ਼ ਨਾ ਆਈ ਤਾਂ ਪਿਤਾ ਨੇ ਗੁਆਂਢੀਆਂ ਦੀ ਮਦਦ ਨਾਲ ਦਰਵਾਜ਼ਾ ਤੋੜ ਦਿੱਤਾ। ਇਸ ਤੋਂ ਬਾਅਦ ਜਦੋਂ ਅੰਦਰ ਵੇਖਿਆ ਤਾਂ ਵਿਕਾਸ ਪੱਖੇ ਨਾਲ ਬੰਨ੍ਹੇ ਫੰਦੇ ਨਾਲ ਲਟਕ ਰਿਹਾ ਸੀ।

ਵਿਕਾਸ ਦੇ ਪਰਿਵਾਰ ਵਿੱਚ ਹੁਣ ਉਸਦੇ ਪਿਤਾ, ਪਤਨੀ ਅਤੇ ਇੱਕ ਛੋਟਾ ਪੁੱਤਰ ਹੈ। ਗੁਆਂਢੀਆਂ ਦਾ ਕਹਿਣਾ ਹੈ ਕਿ ਪਰਿਵਾਰ ਆਪਣੇ ਸਭ ਤੋਂ ਛੋਟੇ ਪੁੱਤਰ ਦੀ ਮੌਤ ਦੇ ਸਦਮੇ ਤੋਂ ਪੂਰੀ ਤਰ੍ਹਾਂ ਉਭਰਿਆ ਵੀ ਨਹੀਂ ਸੀ ਅਤੇ ਵਿਕਾਸ ਨੇ ਵੀ ਆਹ ਕਦਮ ਚੁੱਕ ਲਿਆ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਠੀਕ ਦੋ ਸਾਲ ਪਹਿਲਾਂ, ਵਿਕਾਸ ਦੇ ਛੋਟੇ ਭਰਾ ਨੇ ਵੀ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਸੀ। ਵਿਕਾਸ ਪਰਿਵਾਰ ਦਾ ਗੁਜ਼ਾਰਾ ਤੋਰਨ ਲਈ ਸਲਾਈ ਦਾ ਕੰਮ ਕੰਮ ਕਰਦਾ ਸੀ। ਘਟਨਾ ਦੀ ਜਾਣਕਾਰੀ ਮਿਲਦੇ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚੀ।

ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਸ਼ੁਰੂਆਤੀ ਜਾਂਚ ਵਿੱਚ ਇਹ ਖੁਦਕੁਸ਼ੀ ਦਾ ਮਾਮਲਾ ਸਾਹਮਣੇ ਆਇਆ ਹੈ, ਹਾਲਾਂਕਿ ਅਜੇ ਤੱਕ ਇਸ ਗੱਲ ਦੀ ਪੁਸ਼ਟੀ ਨਹੀਂ ਹੋਈ ਹੈ ਕਿ ਕਮਰੇ ਵਿੱਚੋਂ ਕੋਈ ਖੁਦਕੁਸ਼ੀ ਨੋਟ ਬਰਾਮਦ ਹੋਇਆ ਹੈ ਜਾਂ ਨਹੀਂ। ਪੁਲਿਸ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਰਹੀ ਹੈ ਅਤੇ ਵਿਕਾਸ ਨੇ ਇਹ ਸਖ਼ਤ ਕਦਮ ਕਿਉਂ ਚੁੱਕਿਆ, ਇਸ ਬਾਰੇ ਡੂੰਘਾਈ ਨਾਲ ਜਾਂਚ ਕਰ ਰਹੀ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!