टॉप न्यूज़

ਨਸ਼ਾ ਤਸਕਰ ਪੰਜਾਬ ਛੱਡ ਦੇਣ ਜਾਂ ਸਖ਼ਤ ਕਾਰਵਾਈ ਲਈ ਤਿਆਰ ਰਹਿਣ

ਬਲਤੇਜ ਪੰਨੂ

ਪੰਜਾਬ ਵਿੱਚ ਨਸ਼ਿਆਂ ਦੇ ਖ਼ਿਲਾਫ਼ ਚੱਲ ਰਹੀ ਮੁਹਿੰਮ ਦਰਮਿਆਨ ਇੱਕ ਨਸ਼ਾ ਵਿਰੋਧੀ ਕਾਰਕੁਨ ‘ਤੇ ਹੋਏ ਹਮਲੇ ਨੇ ਸੂਬੇ ਦੀ ਰਾਜਨੀਤੀ ਅਤੇ ਸਮਾਜਿਕ ਮੰਚਾਂ ‘ਤੇ ਚਰਚਾ ਨੂੰ ਤੇਜ਼ ਕਰ ਦਿੱਤਾ ਹੈ। ਇਸ ਹਮਲੇ ਤੋਂ ਬਾਅਦ ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ ਦੇ ਮੁੱਖ ਬੁਲਾਰੇ ਬਲਤੇਜ ਪੰਨੂ ਬੁੱਧਵਾਰ ਨੂੰ ਮੋਹਨ ਦਈ ਹਸਪਤਾਲ ਪਹੁੰਚੇ, ਜਿੱਥੇ ਉਹ ਜ਼ੇਰੇ ਇਲਾਜ ਕਾਰਕੁਨ ਨਾਲ ਮਿਲੇ ਅਤੇ ਉਸ ਦੇ ਪਰਿਵਾਰ ਨੂੰ ਹੌਸਲਾ ਦਿੱਤਾ।
ਦੱਸਿਆ ਜਾ ਰਿਹਾ ਹੈ ਕਿ ਇਹ ਕਾਰਕੁਨ ਨਸ਼ਾ ਤਸਕਰੀ ਵਿੱਚ ਸ਼ਾਮਲ ਕੁਝ ਲੋਕਾਂ ਵੱਲੋਂ ਕੀਤੇ ਗਏ ਹਮਲੇ ਦੌਰਾਨ ਗੰਭੀਰ ਤੌਰ ‘ਤੇ ਜ਼ਖਮੀ ਹੋ ਗਿਆ ਸੀ। ਇਸ ਘਟਨਾ ਨੇ ਨਸ਼ਾ ਵਿਰੋਧੀ ਮੁਹਿੰਮ ਨਾਲ ਜੁੜੇ ਲੋਕਾਂ ਵਿੱਚ ਚਿੰਤਾ ਵੀ ਪੈਦਾ ਕੀਤੀ ਹੈ, ਪਰ ਨਾਲ ਹੀ ਸਰਕਾਰ ਵੱਲੋਂ ਉਨ੍ਹਾਂ ਦੇ ਨਾਲ ਖੜ੍ਹੇ ਹੋਣ ਦਾ ਭਰੋਸਾ ਵੀ ਦਿੱਤਾ ਗਿਆ ਹੈ।
ਹਸਪਤਾਲ ਵਿੱਚ ਬਲਤੇਜ ਪੰਨੂ ਨੇ ਜ਼ਖਮੀ ਕਾਰਕੁਨ ਅਤੇ ਉਸ ਦੇ ਪਰਿਵਾਰ ਨਾਲ ਮੁਲਾਕਾਤ ਕਰਦੇ ਹੋਏ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਇਸ ਮੁਸ਼ਕਲ ਸਮੇਂ ਦੌਰਾਨ ਪੀੜਤ ਪਰਿਵਾਰ ਦੇ ਨਾਲ ਪੂਰੀ ਤਰ੍ਹਾਂ ਖੜ੍ਹੀ ਹੈ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਕੁਲਵੰਤ ਸਿੰਘ ਸਿੱਧੂ ਅਤੇ ਨਸ਼ਾ ਮੁਕਤੀ ਮੋਰਚਾ ਪੰਜਾਬ ਦੇ ਮੈਂਬਰ ਵੀ ਮੌਜੂਦ ਸਨ।
ਬਲਤੇਜ ਪੰਨੂ ਨੇ ਕਿਹਾ ਕਿ ਜੋ ਲੋਕ ਨਸ਼ਿਆਂ ਦੇ ਖ਼ਿਲਾਫ਼ ਡਟ ਕੇ ਖੜ੍ਹਦੇ ਹਨ ਅਤੇ ਤਸਕਰੀ ਵਿੱਚ ਸ਼ਾਮਲ ਗਿਰੋਹਾਂ ਨੂੰ ਬੇਨਕਾਬ ਕਰਦੇ ਹਨ, ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਚਟਾਨ ਵਾਂਗ ਖੜ੍ਹੀ ਰਹੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨਸ਼ਾ ਤਸਕਰਾਂ ਅਤੇ ਸਮੱਗਲਰਾਂ ਖ਼ਿਲਾਫ਼ ਲਗਾਤਾਰ ਅਤੇ ਬਹੁ-ਪੱਖੀ ਕਾਰਵਾਈ ਕਰ ਰਹੀ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚੋਂ ਨਸ਼ਿਆਂ ਦੀ ਅਲਾਮਤ ਖ਼ਤਮ ਕਰਨ ਲਈ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਮੁਹਿੰਮ ਚਲਾਈ ਜਾ ਰਹੀ ਹੈ। ਗ੍ਰਿਫ਼ਤਾਰੀਆਂ, ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਕੁਰਕ ਕਰਨਾ, ਐਨਡੀਪੀਐਸ ਐਕਟ ਤਹਿਤ ਸਖ਼ਤ ਕਾਰਵਾਈ ਅਤੇ ਲੋਕਾਂ ਦੀ ਸਰਗਰਮ ਸ਼ਮੂਲੀਅਤ ਰਾਹੀਂ ਇਸ ਮੁਹਿੰਮ ਨੂੰ ਹੋਰ ਤੇਜ਼ ਕੀਤਾ ਗਿਆ ਹੈ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!