टॉप न्यूज़

ਅਵਾਰਾ ਕੁੱਤੇ ਕਾਰਨ ਵਾਪਰਿਆ ਹਾਦਸਾ

2 ਮੋਟਰਸਾਈਕਲ ਸਵਾਰ ਵਿਅਕਤੀਆਂ ਦੀ ਮੌਤ

ਪੰਜਾਬ ‘ਚ ਆਏ ਦਿਨ ਅਵਾਰਾ ਕੁੱਤੇ ਕਿਸੇ ਨਾ ਕਿਸੇ ਹਾਦਸੇ ਦੀ ਵਜ੍ਹਾ ਬਣ ਰਹੇ ਹਨ। ਅਜਿਹਾ ਹੀ ਇਕ ਮਾਮਲਾ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਹਲਕਾ ਬਸੀ ਪਠਾਣਾ ਦੇ ਅਧੀਨ ਆਉਂਦੇ ਪਿੰਡ ਸ਼ਹੀਦਗੜ੍ਹ ਦੇ ਨਜ਼ਦੀਕ ਤੋਂ ਸਾਹਮਣੇ ਆਇਆ ਹੈ।  ਜਿੱਥੇ ਅਵਾਰਾ ਕੁੱਤਾ ਮੋਟਰਸਾਈਕਲ ਅੱਗੇ ਆਉਣ ਕਾਰਨ 2 ਮੋਟਰਸਾਈਕਲ ਆਪਸ ਵਿੱਚ ਟਕਰਾ ਗਏ।

ਜਿਸ ਕਾਰਨ ਦੋਵੇਂ ਮੋਟਰਸਾਈਕਲ ਸਵਾਰ ਗੰਭੀਰ ਰੂਪ ‘ਚ ਜ਼ਖਮੀ ਹੋ ਗਏ ਅਤੇ ਦੋਵਾਂ ਨੂੰ ਸਥਾਨਕ ਹਸਪਤਾਲ ਵਿਖੇ ਇਲਾਜ ਲਈ ਲਿਜਾਇਆ ਗਿਆ ,ਜਿੱਥੇ ਉਹਨਾਂ ਨੂੰ ਮ੍ਰਿਤਕ ਐਲਾਨ ਦਿੱਤਾ। ਥਾਣਾ ਪਸੀ ਪਠਾਣਾ ਦੇ ਸਬ ਇੰਸਪੈਕਟਰ ਸਤਨਾਮ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਹਸਪਤਾਲ ਵੱਲੋਂ ਇੱਕ ਰੁਕਾ ਮਸੂਲ ਹੋਇਆ ਸੀ।

ਜਿਸ ਵਿੱਚ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਦੇ ਅੱਗੇ ਕੁੱਤਾ ਆਉਣ ਕਾਰਨ ਆਪਸ ਵਿੱਚ ਟੱਕਰ ਹੋ ਗਈ ਸੀ। ਦੋਵੇਂ ਮੋਟਰਸਾਈਕਲ ਸਵਾਰਾਂ ਨੂੰ ਫਤਿਹਗੜ੍ਹ ਸਾਹਿਬ ਦੇ ਸਿਵਲ ਹਸਪਤਾਲ ‘ਚ ਇਲਾਜ ਲਈ ਦਾਖਲ ਕਰਵਾਇਆ ਗਿਆ, ਉੱਥੇ ਹੀ ਉਹਨਾਂ ਦੀ ਮੌਤ ਹੋ ਗਈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!