टॉप न्यूज़

ਪੰਜਾਬ ‘ਚ ਸਖ਼ਤ ਪਾਬੰਦੀਆਂ ਦੇ ਫੁਰਮਾਨ ਜਾਰੀ

ਹੋਟਲ-ਰੈਸਟੋਰੈਂਟ ਵਾਲੇ ਦੇਣ ਧਿਆਨ

ਪੰਜਾਬ ਦੇ ਮੋਗਾ ਜ਼ਿਲ੍ਹੇ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਜ਼ਿਲਾ ਮੈਜਿਸਟ੍ਰਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ-163 (ਜ਼ਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ’ਚ ਹੁੱਕਾ ਬਾਰਾਂ ’ਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਕਾਫ਼ੀ ਗਿਣਤੀ ’ਚ ਹੁੱਕਾ ਬਾਰ ਚੱਲ ਰਹੇ ਹਨ, ਜਿੱਥੇ ਤੰਬਾਕੂ ਆਦਿ ਵਸਤਾਂ ਦੀ ਵਰਤੋਂ ਕੀਤੀ ਜਾਂਦੀ ਹੈ, ਜੋ ਕਿ ਸਿਹਤ ਲਈ ਖਤਰਨਾਕ ਹਨ। ਉਨ੍ਹਾਂ ਦੱਸਿਆ ਕਿ ਅਜਿਹਾ ਕਰਨਾ ਨਿਯਮਾਂ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਹੋਟਲ, ਰੈਸਟੋਰੈਂਟ ਜਾਂ ਕਿਸੇ ਵੀ ਜਗਾ ’ਤੇ ਹੁੱਕਾ ਬਾਰ ਨਹੀਂ ਚਲਾਏ ਜਾ ਸਕਦੇ। ਆਮ ਲੋਕਾਂ ਦੀ ਸਿਹਤ ਨੂੰ ਧਿਆਨ ’ਚ ਰੱਖਦਿਆਂ ਅਤੇ ਨੌਜਵਾਨਾਂ ਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੂੰ ਇਸ ਮਾੜੀ ਲਾਹਨਤ ਤੋਂ ਬਚਾਉਣ ਲਈ ਹੁੱਕਾ ਬਾਰਾਂ ’ਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਉਨ੍ਹਾਂ ਸਕੂਲ/ਕਾਲਜ ਜਾਣ ਵਾਲੇ ਨੌਜਵਾਨ ਅਤੇ ਨਾਬਾਲਗਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਚੀਜ਼ਾਂ ਦਾ ਸ਼ਿਕਾਰ ਨਾ ਹੋਣ ਜੋ ਸਿਹਤ ਲਈ ਬਹੁਤ ਨੁਕਸਾਨਦੇਹ ਹਨ। ਇਨ੍ਹਾਂ ਹੁਕਮਾਂ ਦੀ ਉਲੰਘਣਾ ਤੇ ਭਾਰਤੀ ਦੰਡ ਸੰਹਿਤਾ ਦੀ ਧਾਰਾ 188 ਅਤੇ ਕੋਟਪਾ, ਐਫ.ਐਸ.ਐਸ.ਏ.ਆਈ, ਡਰੱਗ ਅਤੇ ਕਾਸਮੈਟਿਕ ਐਕਟ ਦੇ ਉਪਬੰਧਾਂ ਅਨੁਸਾਰ ਸਜ਼ਾ ਦਿੱਤੀ ਜਾਵੇਗੀ, ਇਹ ਆਦੇਸ਼ 30 ਅਪ੍ਰੈਲ, 2026 ਤੱਕ ਲਾਗੂ ਰਹਿਣਗੇ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!