ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸੁਖਪਾਲ ਖਹਿਰਾ ਤੇ ਰਾਜਾ ਵੜਿੰਗ ਨੂੰ ਕੀਤਾ ਤਲਬ
ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਮੁੜ ਵਿਵਾਦਾਂ ਵਿੱਚ ਘਿਰ ਗਏ ਹਨ। ਪੰਜਾਬ ‘ਚ ਔਰਤਾਂ ਨੂੰ ਮਿਲਣ ਵਾਲੀ ₹1000 ਦੀ ਵਿੱਤੀ ਸਹਾਇਤਾ ਬਾਰੇ ਦਿੱਤੇ ਬਿਆਨ ਤੋਂ ਬਾਅਦ ਸਿਆਸੀ ਮਾਹੌਲ ਗਰਮਾ ਗਿਆ ਹੈ। ਜਿਸ ਤੋਂ ਬਾਅਦ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸੁਖਪਾਲ ਖਹਿਰਾ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਤਲਬ ਕੀਤਾ ਹੈ।
ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਇਸ ਮਾਮਲੇ ਦਾ ਸੂ-ਮੋਟੋ ਨੋਟਿਸ ਲਿਆ ਹੈ। ਕਮਿਸ਼ਨ ਦੀ ਚੇਅਰਪਰਸਨ ਨੇ ਸਪੱਸ਼ਟ ਕੀਤਾ ਹੈ ਕਿ ਸਿਆਸੀ ਲਾਹੇ ਲਈ ਔਰਤਾਂ ਖਿਲਾਫ ਭੱਦੀ ਸ਼ਬਦਾਵਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਐਸ.ਐਸ.ਪੀ. ਕਪੂਰਥਲਾ ਰਾਹੀਂ ਦੋਵਾਂ ਆਗੂਆਂ ਨੂੰ ਨੋਟਿਸ ਭੇਜ ਕੇ 12 ਮਾਰਚ ਨੂੰ ਮਹਿਲਾ ਕਮਿਸ਼ਨ ਦੇ ਦਫ਼ਤਰ ਵਿਖੇ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਕਿਹਾ ਗਿਆ ਹੈ।
ਸੁਖਪਾਲ ਖਹਿਰਾ ਨੇ ਬੀਤੇ ਦਿਨੀ ਮਹਿਲਾਵਾਂ ਨੂੰ ਮਿਲਣ ਵਾਲੇ 1000 ਰੁਪਏ ਦੇ ਭੱਤੇ ਸਬੰਧੀ ਇੱਕ ਟਿੱਪਣੀ ਕੀਤੀ ਸੀ, ਜਿਸ ਨੂੰ ਮਹਿਲਾ ਕਮਿਸ਼ਨ ਨੇ ਔਰਤਾਂ ਦਾ ਅਪਮਾਨ ਮੰਨਿਆ ਹੈ। ਕਮਿਸ਼ਨ ਦਾ ਕਹਿਣਾ ਹੈ ਕਿ ਅਜਿਹੀ ਸ਼ਬਦਾਵਲੀ ਔਰਤਾਂ ਦੀ ਮਾਨ-ਮਰਿਆਦਾ ਨੂੰ ਸੱਟ ਮਾਰਦੀ ਹੈ। ਇਸ ਮਾਮਲੇ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਵੀ ਹੰਗਾਮਾ ਹੋਇਆ।
ਐਸਐਸਪੀ ਕਪੂਰਥਲਾ ਰਾਹੀਂ ਦੋਵਾਂ ਆਗੂਆਂ ਨੂੰ ਨੋਟਿਸ ਭੇਜਿਆ ਗਿਆ ਹੈ ਤੇ 12 ਮਾਰਚ ਨੂੰ ਮਹਿਲਾ ਕਮਿਸ਼ਨ ਦੇ ਦਫ਼ਤਰ ਵਿੱਚ ਨਿੱਜੀ ਤੌਰ ਉਤੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਕਮਿਸ਼ਨ ਖਹਿਰਾ ਤੋਂ ਉਨ੍ਹਾਂ ਦੇ ਬਿਆਨ ਬਾਰੇ ਜਵਾਬ ਮੰਗੇਗਾ ਤੇ ਰਾਜਾ ਵੜਿੰਗ ਤੋਂ ਪੁੱਛੇਗਾ ਕਿ ਉਨ੍ਹਾਂ ਨੇ ਉਸ ਸਮੇਂ ਇਸ ਟਿੱਪਣੀ ਦਾ ਵਿਰੋਧ ਕਿਉਂ ਨਹੀਂ ਕੀਤਾ।
EDITED BY- HARLEEN KAUR



