टॉप न्यूज़
ਪੰਜਾਬੀ ਗਾਇਕ ਰਾਣਾ ਸਹੋਤਾ ‘ਤੇ ਹਮਲਾ

ਪੰਜਾਬੀ ਮਿਊਜ਼ਿਕ ਇੰਡਸਟਰੀ ਨਾਲ ਜੁੜੇ ਗਾਇਕ ਰਾਣਾ ਸਹੋਤਾ ਨਾਲ ਜੁੜੀ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਨਵਾਂਸ਼ਹਿਰ ਦੇ ਨੇੜੇ ਅਣਪਛਾਤੇ ਬਦਮਾਸ਼ਾਂ ਵੱਲੋਂ ਉਨ੍ਹਾਂ ਦੀ ਗੱਡੀ ਦਾ ਪਿੱਛਾ ਕਰਦੇ ਹੋਏ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਬਦਮਾਸ਼ਾਂ ਨੇ ਹਵਾਈ ਫਾਇਰ ਵੀ ਕੀਤੇ ਅਤੇ ਮੌਕੇ ਤੋਂ ਫਰਾਰ ਹੋ ਗਏ।
ਰਾਣਾ ਸਹੋਤਾ ਦੇ ਮੁਤਾਬਿਕ ਉਸ ਕਾਲੀ ਕਾਰ ਵਿੱਚ ਤਿੰਨ ਵਿਅਕਤੀ ਸਵਾਰ ਸਨ। ਉਨ੍ਹਾਂ ਨੂੰ ਸ਼ੱਕ ਹੋਇਆ ਕਿ ਮਾਮਲਾ ਠੀਕ ਨਹੀਂ, ਇਸ ਲਈ ਉਹਨਾਂ ਨੇ ਗੱਡੀ ਨਹੀਂ ਰੋਕੀ ਅਤੇ ਆਪਣਾ ਸਫਰ ਜਾਰੀ ਰੱਖਿਆ। ਇਸ ਦੌਰਾਨ ਬਦਮਾਸ਼ਾਂ ਨੇ ਉਨ੍ਹਾਂ ਦੀ ਗੱਡੀ ਦੇ ਨਾਲ-ਨਾਲ ਚੱਲਦਿਆਂ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ।
ਗਾਇਕ ਨੇ ਦੱਸਿਆ ਕਿ ਜਦੋਂ ਉਹਨਾਂ ਨੇ ਗੱਡੀ ਨਹੀਂ ਰੋਕੀ ਤਾਂ ਬਦਮਾਸ਼ਾਂ ਨੇ ਹਵਾਈ ਫਾਇਰ ਕਰਨੇ ਸ਼ੁਰੂ ਕਰ ਦਿੱਤੇ। ਫਾਇਰਿੰਗ ਦੀ ਆਵਾਜ਼ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ, ਹਾਲਾਂਕਿ ਇਸ ਘਟਨਾ ਵਿੱਚ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਖ਼ਬਰ ਸਾਹਮਣੇ ਨਹੀਂ ਆਈ।
ਰਾਣਾ ਸਹੋਤਾ ਮੁਤਾਬਿਕ ਹਵਾਈ ਫਾਇਰ ਕਰਨ ਤੋਂ ਬਾਅਦ ਉਹ ਬਦਮਾਸ਼ ਮੌਕੇ ਤੋਂ ਫਰਾਰ ਹੋ ਗਏ। ਘਟਨਾ ਤੋਂ ਬਾਅਦ ਇਸ ਮਾਮਲੇ ਦੀ ਜਾਣਕਾਰੀ ਸੰਬੰਧਿਤ ਅਧਿਕਾਰੀਆਂ ਤੱਕ ਪਹੁੰਚਾਈ ਗਈ ਹੈ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਸ ਘਟਨਾ ਨੇ ਇੱਕ ਵਾਰ ਫਿਰ ਸੁਰੱਖਿਆ ਨੂੰ ਲੈ ਕੇ ਸਵਾਲ ਖੜੇ ਕਰ ਦਿੱਤੇ ਹਨ। ਹੁਣ ਸਭ ਦੀ ਨਜ਼ਰ ਇਸ ਗੱਲ ‘ਤੇ ਟਿਕੀ ਹੋਈ ਹੈ ਕਿ ਜਾਂਚ ਦੌਰਾਨ ਬਦਮਾਸ਼ਾਂ ਦੀ ਪਛਾਣ ਕਿਵੇਂ ਹੁੰਦੀ ਹੈ ਅਤੇ ਇਸ ਘਟਨਾ ਦੇ ਪਿੱਛੇ ਅਸਲ ਕਾਰਨ ਕੀ ਸੀ।
EDITED BY- HARLEEN KAUR



