टॉप न्यूज़
ਗ੍ਰਿਫ਼ਤਾਰ ਹੋਣਗੇ ਰੈਪਰ ਬਾਦਸ਼ਾਹ ਮਹਿਲਾ ਕਮਿਸ਼ਨ ਦੇ ਸਖ਼ਤ ਹੁਕਮ

ਮਸ਼ਹੂਰ ਰੈਪਰ ਬਾਦਸ਼ਾਹ ਲਈ ਮੁਸੀਬਤਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਹਰਿਆਣਾ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਣੂ ਭਾਟੀਆ ਨੇ ਬਾਦਸ਼ਾਹ ਦੇ ਖ਼ਿਲਾਫ਼ ਸਖ਼ਤ ਰੁਖ ਅਪਣਾਉਂਦਿਆਂ ਪੁਲਿਸ ਨੂੰ ਗ੍ਰਿਫ਼ਤਾਰੀ ਦੇ ਹੁਕਮ ਜਾਰੀ ਕਰਨ ਦੀ ਗੱਲ ਕੀਤੀ ਹੈ। ਇਹ ਕਾਰਵਾਈ ਉਸ ਵੇਲੇ ਹੋਈ ਜਦੋਂ ਬਾਦਸ਼ਾਹ ਨਿਰਧਾਰਿਤ ਸਮੇਂ ‘ਤੇ ਕਮਿਸ਼ਨ ਅੱਗੇ ਪੇਸ਼ ਨਹੀਂ ਹੋਏ।
ਜਾਣਕਾਰੀ ਮੁਤਾਬਕ ਮਹਿਲਾ ਕਮਿਸ਼ਨ ਵੱਲੋਂ ਬਾਦਸ਼ਾਹ ਨੂੰ TATEEREE ਗਾਣੇ ਦੇ ਇਤਰਾਜ਼ਯੋਗ ਬੋਲ ਮਾਮਲੇ ਵਿੱਚ ਸਪਸ਼ਟੀਕਰਨ ਲਈ ਹਾਜ਼ਰ ਹੋਣ ਲਈ ਕਿਹਾ ਗਿਆ ਸੀ। ਪਰ ਦਿੱਤੇ ਗਏ ਸਮੇਂ ‘ਤੇ ਉਹ ਆਯੋਗ ਅੱਗੇ ਪੇਸ਼ ਨਹੀਂ ਹੋਏ। ਇਸ ਤੋਂ ਬਾਅਦ ਮਹਿਲਾ ਕਮਿਸ਼ਨ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਖ਼ਤ ਕਦਮ ਚੁੱਕਣ ਦੀ ਗੱਲ ਕਹੀ।
ਹਰਿਆਣਾ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਣੂ ਭਾਟੀਆ ਨੇ ਪਾਣੀਪਤ ਅਤੇ ਪੰਚਕੂਲਾ ਪੁਲਿਸ ਨੂੰ ਹੁਕਮ ਦਿੱਤੇ ਹਨ ਕਿ ਬਾਦਸ਼ਾਹ ਨੂੰ ਕਾਬੂ ਕਰਨ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜਦ ਤੱਕ ਮਾਮਲੇ ਦੀ ਜਾਂਚ ਪੂਰੀ ਨਹੀਂ ਹੁੰਦੀ, ਤਦ ਤੱਕ ਰਾਜ ਵਿੱਚ ਕਿਤੇ ਵੀ ਬਾਦਸ਼ਾਹ ਦਾ ਸ਼ੋਅ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
EDITED BY- HARLEEN KAUR




