
ਲੁਧਿਆਣਾ ਦੇ ਡੇਹਲੋਂ ਪੁਲਿਸ ਸਟੇਸ਼ਨ ਅਧੀਨ ਆਉਂਦੇ ਨੰਗਲ ਪਿੰਡ ਵਿੱਚ ਚੋਰਾਂ ਦੇ ਹੌਂਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਉਨ੍ਹਾਂ ਨੇ ਸਕੂਲ ਵੀ ਨਹੀਂ ਛੱਡਿਆ। ਉੱਥੇ ਹੀ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇ ਦਿੱਤਾ। ਚੋਰਾਂ ਨੇ ਪੈਰਾਗਨ ਇੰਟਰਨੈਸ਼ਨਲ ਸਕੂਲ ਨੂੰ ਨਿਸ਼ਾਨਾ ਬਣਾਇਆ। ਚਾਰ ਅਣਪਛਾਤੇ ਨੌਜਵਾਨ ਰਾਤ ਦੇ ਹਨੇਰੇ ਵਿੱਚ ਕੰਧ ਟੱਪ ਕੇ ਸਕੂਲ ਵਿੱਚ ਵੜੇ ਅਤੇ ਸਕੂਲ ਦੇ ਕਮਰਿਆਂ ਦੇ ਤਾਲੇ ਤੋੜ ਕੇ ਕੀਮਤੀ ਸਮਾਨ ਲੈ ਕੇ ਭੱਜ ਗਏ।
ਅਧਿਆਪਕ ਦੇ ਬਿਆਨ ਦੇ ਆਧਾਰ ‘ਤੇ ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਵਿਰੁੱਧ ਭਾਰਤੀ ਦੰਡ ਸੰਹਿਤਾ ਦੀ ਧਾਰਾ 305, 331(4), ਅਤੇ 3(5) ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਮੁਲਜ਼ਮਾਂ ਦੀ ਪਛਾਣ ਕਰਨ ਲਈ ਕੰਮ ਕਰ ਰਹੀ ਹੈ।
EDITED BY- HARLEEN KAUR



