टॉप न्यूज़

ਪੰਜਾਬ ‘ਚ ਅੱਜ ਮੁੜ ਬਦਲਿਆ ਮੌਸਮ ਦਾ ਮਿਜ਼ਾਜ

ਮੀਂਹ ਪੈਣ ਦੀ ਭਵਿੱਖਬਾਣੀ

ਮੌਸਮ ਵਿਚ ਅਚਾਨਕ ਆਈ ਤਬਦੀਲੀ ਤੋਂ ਬਾਅਦ ਠੰਡ ਨੇ ਇਕ ਵਾਰ ਫਿਰ ਜ਼ੋਰ ਫੜ ਲਿਆ ਹੈ। ਅੱਜ ਵੀ ਪੰਜਾਬ ‘ਚ ਮੌਸਮ ਸੁਹਾਵਣਾ ਹੋਇਆ ਪਿਆ ਹੈ ਅਤੇ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅਗਲੇ ਦਿਨਾਂ ਲਈ ਵੱਡੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਵੱਲੋਂ 19-20 ਮਾਰਚ ਤੱਕ ਭਵਿੱਖਬਾਣੀ ਕੀਤੀ ਗਈ ਹੈ। ਮੁੜ ਠੰਡ ਦਾ ਅਹਿਸਾਸ ਹੁੰਦਿਆਂ ਵੇਖ ਲੋਕਾਂ ਨੇ ਜੈਕਟਾਂ ਕੱਢ ਲਈਆਂ ਹਨ।

ਮੌਸਮ ਵਿਭਾਗ (IMD) ਦੀ ਤਾਜ਼ਾ ਭਵਿੱਖਬਾਣੀ ਦੇ ਅਨੁਸਾਰ ਅੱਜ ਦਿੱਲੀ ਤੋਂ ਉੱਤਰ ਪ੍ਰਦੇਸ਼ ਅਤੇ ਬਿਹਾਰ ਤੱਕ ਅੱਠ ਰਾਜਾਂ ਵਿੱਚ ਭਾਰੀ ਬਾਰਿਸ਼ ਹੋਣ ਦੀ ਉਮੀਦ ਹੈ। ਇਸ ਤੋਂ ਇਲਾਵਾ ਬਹੁਤ ਸਾਰੇ ਖੇਤਰਾਂ ਵਿੱਚ ਤੇਜ਼ ਹਵਾਵਾਂ ਦੇ ਨਾਲ ਗੜੇਮਾਰੀ ਹੋ ਸਕਦੀ ਹੈ, ਜਿਸ ਨਾਲ ਕਿਸਾਨਾਂ ਅਤੇ ਰੋਜ਼ਾਨਾ ਜੀਵਨ ‘ਤੇ ਸੰਭਾਵੀ ਪ੍ਰਭਾਵਾਂ ਬਾਰੇ ਚਿੰਤਾਵਾਂ ਵਧਦੀਆਂ ਹਨ।

ਆਉਣ ਵਾਲੇ ਦੋ ਦਿਨਾਂ ‘ਚ ਯਾਨੀ ਕਿ 19 ਤੇ 20 ਮਾਰਚ ਨੂੰ ਪੰਜਾਬ ਭਰ ‘ਚ ਤੂਫ਼ਾਨ ਦਾ ਅਲਰਟ ਹੈ। ਕਈ ਜ਼ਿਲ੍ਹਿਆਂ ‘ਚ ਯੈਲੋ, ਜਦਕਿ ਕਈ ਜ਼ਿਲ੍ਹਿਆਂ ‘ਚ ਆਰੇਂਜ ਅਲਰਟ ਰਹੇਗਾ। ਇਸ ਦੌਰਾਨ ਬਦਲ ਗਰਜਣ-ਬਿਜਲੀ ਚਮਕਣ ਤੇ ਤੇਜ਼ ਹਵਾਵਾਂ ਤੇ ਨਾਲ-ਨਾਲ ਗੜ੍ਹੇਮਾਰੀ ਦਾ ਵੀ ਅਲਰਟ ਹੈ। ਇਸ ਤੇ ਨਾਲ ਹੀ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।

ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਵੀ ਮੌਸਮ ਦੀ ਸਥਿਤੀ ਵਿੱਚ ਬਦਲਾਅ ਦੇ ਸੰਕੇਤ ਸਪੱਸ਼ਟ ਹੋ ਰਹੇ ਹਨ। ਪੱਛਮੀ ਗੜਬੜੀ ਅਤੇ ਇਸ ਨਾਲ ਜੁੜੇ ਚੱਕਰਵਾਤੀ ਸਿਸਟਮ ਕਾਰਨ 18 ਮਾਰਚ ਦੀ ਰਾਤ ਤੋਂ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਹੋਣ ਦੀ ਉਮੀਦ ਹੈ। ਇਸ ਤੋਂ ਇਲਾਵਾ 20 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਗਈ ਹੈ।

Related Articles

Leave a Reply

Your email address will not be published. Required fields are marked *

Back to top button
error: Content is protected !!