टॉप न्यूज़

ਅਮਰੀਕਾ ‘ਚ ਗੋਲੀ ਲੱਗਣ ਨਾਲ ਪੰਜਾਬੀ ਨੌਜਵਾਨ ਦੀ ਮੌਤ

ਚੰਗੇ ਭਵਿੱਖ ਲਈ 3 ਸਾਲ ਪਹਿਲਾਂ ਗਿਆ ਸੀ ਵਿਦੇਸ਼

ਸਮਾਣਾ ਦੇ ਪਿੰਡ ਫਤਿਹਪੁਰ ਦੇ ਇੱਕ ਨੌਜਵਾਨ ਦੀ ਅਮਰੀਕਾ ਵਿੱਚ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਦਾਸ ਸਿੰਘ ਵਜੋਂ ਹੋਈ ਹੈ। ਪਰਿਵਾਰ ਵਿੱਚ ਇਸ ਵੇਲੇ ਮਾਤਮ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਵੱਲੋਂ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਵਾਪਸ ਲਿਆਉਣ ਲਈ ਸਰਕਾਰ ਨੂੰ ਗੁਹਾਰ ਲਗਾਈ ਹੈ, ਤਾਂ ਜੋ ਉਹ ਆਪਣੇ ਪੁੱਤਰ ਦਾ ਅੰਤਿਮ ਸਸਕਾਰ ਕਰ ਸਕਣ।

ਜਾਣਕਾਰੀ ਅਨੁਸਾਰ ਗੁਰਦਾਸ ਸਿੰਘ ਪਾਰਕਿੰਗ ਵਿੱਚ ਆਪਣੀ ਗੱਡੀ ਵਿੱਚ ਬੈਠਾ ਸੀ। ਇਸ ਦੌਰਾਨ ਅਚਾਨਕ ਗੋਲੀ ਚੱਲੀ ਅਤੇ ਉਸਦੀ ਮੌਤ ਹੋ ਗਈ। ਇਸ ਦੁਖਦਾਈ ਖ਼ਬਰ ਦੀ ਜਾਣਕਾਰੀ ਉਸਦੇ ਤਾਇਆ ਦੇ ਪੁੱਤਰ ਵੱਲੋਂ ਪਰਿਵਾਰ ਨੂੰ ਦਿੱਤੀ ਗਈ ਹੈ। ਗੁਰਦਾਸ ਦੇ ਪਿਤਾ ਦਵਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਨੇ ਕਰਜ਼ਾ ਲੈ ਕੇ ਆਪਣੇ ਪੁੱਤਰ ਨੂੰ ਵਿਦੇਸ਼ ਭੇਜਿਆ ਸੀ ਤਾਂ ਜੋ ਪਰਿਵਾਰ ਦਾ ਭਵਿੱਖ ਸੰਵਰ ਸਕੇ।

ਦਰਅਸਲ ‘ਚ ਆਪਣੇ ਚੰਗੇ ਭਵਿੱਖ ਲਈ ਗੁਰਦਾਸ ਸਿੰਘ ਬਾਰਵੀਂ ਦੀ ਪੜ੍ਹਾਈ ਕਰਨ ਤੋਂ ਬਾਅਦ ਅਮਰੀਕਾ ਗਿਆ ਸੀ। ਪਿਛਲੇ ਤਿੰਨ ਸਾਲਾਂ ਤੋਂ ਉੱਥੇ ਆਪਣੇ ਰਿਸ਼ਤੇਦਾਰਾਂ ਨਾਲ ਰਹਿ ਰਿਹਾ ਸੀ ਅਤੇ ਕੰਮ ਕਰ ਰਿਹਾ ਸੀ। ਹਾਲ ਹੀ ਵਿੱਚ ਉਸਨੇ ਆਪਣੀ ਭੈਣ, ਜੋ ਕੈਨੇਡਾ ਵਿੱਚ ਪੜ੍ਹ ਰਹੀ ਹੈ, ਦੀ ਫੀਸ ਲਈ 3-4 ਲੱਖ ਰੁਪਏ ਭੇਜੇ ਸਨ ਪਰ ਕਿਸਮਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!