टॉप न्यूज़

ਪੰਜਾਬ ‘ਚ ਮੀਂਹ ਨਾਲ ਵਧੀ ਠੰਢ

ਮੌਸਮ ਵਿਭਾਗ ਵੱਲੋਂ ਮੀਂਹ ਤੇ ਗੜ੍ਹੇਮਾਰੀ ਲਈ ਆਰੇਂਜ ਅਲਰਟ ਜਾਰੀ

ਪੰਜਾਬ ‘ਚ ਪਏ ਮੀਂਹ ਅਤੇ ਪਹਾੜਾਂ ਵਿਚ ਬਰਫ਼ਬਾਰੀ ਕਾਰਨ ਮੌਸਮ ਅਚਾਨਕ ਬਦਲ ਗਿਆ ਹੈ। ਸਵੇਰ ਅਤੇ ਸ਼ਾਮ ਨੂੰ ਠੰਢ ਵਧ ਗਈ ਹੈ, ਜਿਸ ਕਾਰਨ ਲੋਕਾਂ ਨੂੰ ਆਪਣੇ ਗਰਮ ਕੱਪੜੇ ਦੁਬਾਰਾ ਬਾਹਰ ਕੱਢਣੇ ਪਏ ਹਨ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ 2.7 ਡਿਗਰੀ ਘੱਟ ਗਿਆ ਹੈ, ਜਿਸ ਨਾਲ ਤਾਪਮਾਨ ਆਮ ਨਾਲੋਂ 6.1 ਡਿਗਰੀ ਘੱਟ ਹੋ ਗਿਆ ਹੈ।
ਅੱਜ ਮੌਸਮ ਵਿਭਾਗ ਵਲੋਂ ਮੀਂਹ, ਬਿਜਲੀ ਲਸਕਨ , ਤੇਜ਼ ਹਵਾਵਾਂ ਅਤੇ ਗੜਿਆਂ ਲਈ ਓਰੇਂਜ ਅਲਰਟ ਜਾਰੀ ਕੀਤਾ ਹੈ। ਹਵਾ ਦੀ ਗਤੀ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਜਾਵੇਗੀ। ਪਠਾਨਕੋਟ ਵਿਚ ਸਭ ਤੋਂ ਵੱਧ ਤਾਪਮਾਨ 23 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਵਿਚ 20.8 ਡਿਗਰੀ ਤਾਪਮਾਨ ਦਰਜ ਕੀਤਾ ਗਿਆ।
ਦੋ ਸਾਲਾਂ ਵਿਚ ਇਹ ਪਹਿਲੀ ਵਾਰ ਹੈ ਜਦੋਂ ਮਾਰਚ ਇੰਨਾ ਠੰਢਾ ਰਿਹਾ ਹੈ। ਤਾਪਮਾਨ ਆਮ ਨਾਲੋਂ 7 ਡਿਗਰੀ ਘੱਟ ਗਿਆ ਹੈ। ਮੌਸਮ ਵਿਭਾਗ ਦੇ ਅਨੁਸਾਰ, 1976 ਵਿੱਚ 20.7 ਡਿਗਰੀ ਸੈਲਸੀਅਸ ਤੋਂ ਬਾਅਦ ਪਹਿਲੀ ਵਾਰ 19 ਮਾਰਚ ਨੂੰ ਤਾਪਮਾਨ 20.4 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ ਸੀ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!