टॉप न्यूज़

ਮੀਂਹ ਕਾਰਨ ਫਸਲਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਦੇ ਹੁਕਮ

ਪੰਜਾਬ ਵਿਚ ਮੀਂਹ ਕਾਰਨ ਮਾਰਚ ਮਹੀਨੇ ’ਚ ਵੀ ਜਨਵਰੀ ਵਰਗੀ ਠੰਢ ਹੋ ਗਈ ਹੈ। ਉੱਧਰ, ਮੀਂਹ ਕਾਰਨ ਸੂਬੇ ਵਿੱਚ ਕਈ ਥਾਵਾਂ ’ਤੇ ਕਣਕ ਦੀ ਫ਼ਸਲ ਵਿਛ ਗਈ ਹੈ, ਜਿਸ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ। ਮੌਸਮ ਵਿਗਿਆਨੀਆਂ ਨੇ ਪੰਜਾਬ ਵਿੱਚ 22, 23, 25 ਤੇ 26 ਮਾਰਚ ਨੂੰ ਮੁੜ ਕਈ ਥਾਈਂ ਹਲਕਾ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
ਖੇਤੀ ਮਾਹਿਰਾਂ ਦਾ ਕਹਿਣਾ ਹੈ ਕਿ ਇਸ ਸਮੇਂ ਫ਼ਸਲਾਂ ਪੱਕਣ ਕੰਢੇ ਪਹੁੰਚ ਗਈਆਂ ਹਨ, ਜੇ ਆਉਣ ਵਾਲੇ ਦਿਨਾਂ ਵਿੱਚ ਤੇਜ਼ ਹਵਾਵਾਂ ਚੱਲਦੀਆਂ ਹਨ ਤਾਂ ਕਣਕ ਦੀ ਫਸਲ ਦਾ ਵਧੇਰੇ ਨੁਕਸਾਨ ਹੋ ਸਕਦਾ ਹੈ। ਉਧਰ, ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਦੇਸ਼ ਦੀ ਖੇਤੀ ਸਥਿਤੀ ਬਾਰੇ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਉਹ ਸੂਬਾ ਸਰਕਾਰਾਂ ਨਾਲ ਤਾਲਮੇਲ ਕਰ ਕੇ ਫਸਲਾਂ ਨੂੰ ਹੋਏ ਨੁਕਸਾਨ ਦੀ ਗਿਰਦਾਵਰੀ ਕਰਨ। ਉਨ੍ਹਾਂ ਕਈ ਰਾਜਾਂ ’ਚ ਮੀਂਹ ਤੇ ਗੜਿਆਂ ਕਾਰਨ ਕਣਕ ਸਣੇ ਹਾੜ੍ਹੀ ਦੀਆਂ ਫਸਲਾਂ ਦੇ ਹੋਏ ਨੁਕਸਾਨ ਤੋਂ ਬਾਅਦ ਇਹ ਨਿਰਦੇਸ਼ ਦਿੱਤਾ ਹੈ।
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿੱਚ ਪਿਛਲੇ 24 ਘੰਟਿਆਂ ਦੌਰਾਨ 18 ਮਿਲੀਮੀਟਰ, ਅੰਮ੍ਰਿਤਸਰ ਵਿੱਚ 9.4, ਲੁਧਿਆਣਾ ਵਿੱਚ 1.6, ਪਟਿਆਲਾ ਵਿੱਚ 5.6, ਬਠਿੰਡਾ ਵਿੱਚ 4, ਫ਼ਰੀਦਕੋਟ ਵਿੱਚ 6, ਗੁਰਦਾਸਪੁਰ ਵਿੱਚ 7, ਨਵਾਂ ਸ਼ਹਿਰ ਵਿੱਚ 13.8, ਫਾਜ਼ਿਲਕਾ ਵਿੱਚ 2.5, ਮੁਹਾਲੀ ਵਿੱਚ 9.5, ਪਠਾਨਕੋਟ ਵਿੱਚ 12.5 ਅਤੇ ਰੂਪਨਗਰ ਵਿੱਚ 44 ਐੱਮ ਐੱਮ ਮੀਂਹ ਪਿਆ ਹੈ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!