
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੀ ਚੱਲ ਰਹੀ ਮੁਹਿੰਮ ਵਿੱਚ ਇੱਕ ਵੱਡੀ ਸਫਲਤਾ ਵਿੱਚ, ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਬਠਿੰਡਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਦੋ ਗੈਰ-ਕਾਨੂੰਨੀ ਦੇਸੀ .32 ਬੋਰ ਪਿਸਤੌਲ, ਮੈਗਜ਼ੀਨ ਅਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਜੈਕੀ ਕੁਮਾਰ ਉਰਫ਼ ਜੈਕੀ, ਵਾਸੀ ਪਰਸਰਾਮ ਨਗਰ, ਬਠਿੰਡਾ ਅਤੇ ਵਿਕਾਸ ਅਰੋੜਾ, ਵਾਸੀ ਵਿਸ਼ਾਲ ਨਗਰ, ਬਠਿੰਡਾ ਵਜੋਂ ਹੋਈ ਹੈ। ਵਿਕਾਸ ਅਰੋੜਾ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਘਰੇਲੂ ਹਿੰਸਾ ਦੇ ਇੱਕ ਮਾਮਲੇ ਵਿੱਚ ਵੀ ਸ਼ਾਮਲ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਬਠਿੰਡਾ ਵਿੱਚ ਇੱਕ ਵਪਾਰੀ ਨੂੰ ਲੁੱਟਣ ਦੀ ਯੋਜਨਾ ਬਣਾ ਰਹੇ ਸਨ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਥਿਆਰ ਦਿੱਲੀ ਤੋਂ ਖਰੀਦੇ ਗਏ ਸਨ ਅਤੇ ਹੋਰ ਲਿੰਕਾਂ ਦੀ ਜਾਂਚ ਕੀਤੀ ਜਾ ਰਹੀ ਹੈ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅੱਗੇ-ਪਿੱਛੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।
EDITED BY- HARLEEN KAUR



