टॉप न्यूज़

ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ‘ਚ ਲੱਗੀ ਭਿਆਨਕ ਅੱਗ

ਮੱਚੀ ਹਫੜਾ-ਦਫੜੀ

ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਫੇਜ਼ 2 ਵਿੱਚ ਇੱਕ ਇਲੈਕਟ੍ਰਾਨਿਕਸ ਦੀ ਦੁਕਾਨ ਵਿੱਚ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਮੌਕੇ ‘ਤੇ ਧੂੰਆਂ-ਧੂੰਆਂ ਹੋ ਗਿਆ। ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ, ਪਰ ਇਹ ਪਹਿਲਾਂ ਹੀ ਕਾਫ਼ੀ ਫੈਲ ਚੁੱਕੀ ਹੈ।

ਫਾਇਰ ਵਿਭਾਗ ਨੇ ਹਾਈਡ੍ਰੌਲਿਕ ਮਸ਼ੀਨਾਂ ਨੂੰ ਘਟਨਾ ਵਾਲੀ ਜਗ੍ਹਾ ‘ਤੇ ਬੁਲਾਇਆ ਗਿਆ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਤੁਹਾਨੂੰ ਦੱਸ ਦਈਏ ਕਿ ਪਹਿਲਾਂ ਵੀ ਇਦਾਂ ਦੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ।

ਬਿਜਲੀ ਦੇ ਸ਼ੋਅਰੂਮ ਵਿੱਚ ਸਵੇਰੇ 10:35 ਵਜੇ ਦੇ ਕਰੀਬ ਅੱਗ ਲੱਗੀ। ਕੰਟਰੋਲ ਰੂਮ ਨੂੰ ਘਟਨਾ ਦੀ ਸੂਚਨਾ ਦਿੱਤੀ ਗਈ। ਸ਼ੋਅਰੂਮ ਇੰਡਸਟਰੀਅਲ ਏਰੀਆ ਪਲਾਟ ਨੰਬਰ 406 ਵਿੱਚ ਸਥਿਤ ਹੈ। ਫਾਇਰ ਬ੍ਰਿਗੇਡ ਦੀਆਂ ਚਾਰ ਗੱਡੀਆਂ ਇਸ ਸਮੇਂ ਮੌਕੇ ‘ਤੇ ਹਨ, ਜਿਨ੍ਹਾਂ ਵਿੱਚ ਸੈਕਟਰ 32, ਰਾਮ ਦਰਬਾਰ ਅਤੇ ਇੰਡਸਟਰੀਅਲ ਏਰੀਆ ਤੋਂ ਗੱਡੀਆਂ ਮੰਗਵਾਈਆਂ ਜਾ ਰਹੀਆਂ ਹਨ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!