देश

ਏਅਰਪੋਰਟ ‘ਤੇ ਫਲਾਈਟ ਨਾਲ ਵਾਪਰਿਆ ਹਾਦਸਾ

ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ

ਅਮਰੀਕਾ ਦੇ ਨਿਊਯਾਰਕ ਵਿੱਚ ਇੱਕ ਵੱਡਾ ਜਹਾਜ਼ ਹਾਦਸਾ ਵਾਪਰਿਆ ਹੈ। ਲਾਗਾਰਡੀਆ ਹਵਾਈ ਅੱਡੇ ‘ਤੇ ਏਅਰ ਕੈਨੇਡਾ ਐਕਸਪ੍ਰੈਸ ਦਾ ਇੱਕ ਜਹਾਜ਼ ਇੱਕ ਜ਼ਮੀਨੀ ਵਾਹਨ (ਟਰੱਕ) ਨਾਲ ਟਕਰਾ ਗਿਆ। ਰਿਪੋਰਟਾਂ ਸਾਹਮਣੇ ਆ ਰਹੀਆਂ ਹਨ ਕਿ ਇਸ ਹਾਦਸੇ ਵਿੱਚ ਕਈ ਲੋਕ ਜ਼ਖਮੀ ਹੋਏ ਹਨ। ਜਹਾਜ਼ ਵਿੱਚ ਲਗਭਗ 100 ਯਾਤਰੀ ਸਵਾਰ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਚੇਤਾਵਨੀਆਂ ਦੇ ਬਾਵਜੂਦ ਟਰੱਕ ਨਹੀਂ ਰੁੱਕਿਆ ਅਤੇ ਜਹਾਜ਼ ਨਾਲ ਟਕਰਾ ਗਿਆ। ਘਟਨਾ ਤੋਂ ਬਾਅਦ ਏਅਰਪੋਰਟ ਨੂੰ ਬੰਦ ਕਰ ਦਿੱਤਾ ਗਿਆ ਹੈ। ਸਾਰੀਆਂ ਉਡਾਣਾਂ ਨੂੰ JFK ਹਵਾਈ ਅੱਡੇ ਵੱਲ ਮੋੜ ਦਿੱਤਾ ਗਿਆ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!