टॉप न्यूज़

ਸਾਬਕਾ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨੇ ਫੇਸਬੁੱਕ ‘ਤੇ ਪਾਈ ਨਵੀਂ ਪੋਸਟ

ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭੇਟ ਕੀਤੀ ਸ਼ਰਧਾਂਜਲੀ

ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ (DM) ਗਗਨਦੀਪ ਸਿੰਘ ਰੰਧਾਵਾ ਦੇ ਖੁਦਕੁਸ਼ੀ ਮਾਮਲੇ ਦੇ ਸਬੰਧ ਵਿੱਚ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਦੀਆਂ ਮੁਸ਼ਕਲਾਂ ਹੋਰ ਵੀ ਵਧ ਗਈਆਂ ਹਨ। ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ, ਭੁੱਲਰ ਵਿਰੁੱਧ ਹੁਣ ਅੰਮ੍ਰਿਤਸਰ ਵਿੱਚ ਇੱਕ ਐਫਆਈਆਰ ਦਰਜ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਭੁੱਲਰ ਦੇ ਪਿਤਾ, ਸੁਖਦੇਵ ਸਿੰਘ ਭੁੱਲਰ, ਅਤੇ ਉਨ੍ਹਾਂ ਦੇ ਪੀਏ, ਦਿਲਬਾਗ ਸਿੰਘ ਦੇ ਨਾਮ ਵੀ ਐਫਆਈਆਰ ਵਿੱਚ ਸ਼ਾਮਲ ਕੀਤੇ ਗਏ ਹਨ।
ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਰੰਧਾਵਾ ‘ਤੇ ਮੰਤਰੀ ਵੱਲੋਂ ਲਗਾਤਾਰ ਦਬਾਅ ਅਤੇ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਪਰਿਵਾਰ ਦੇ ਅਨੁਸਾਰ, ਇਸ ਭਾਰੀ ਤਣਾਅ ਦੇ ਵਿਚਕਾਰ ਹੀ ਰੰਧਾਵਾ ਨੇ ਜ਼ਹਿਰ ਖਾਧਾ। ਘਟਨਾ ਤੋਂ ਬਾਅਦ, ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਪੁਲਿਸ ਨੇ ਖੁਦਕੁਸ਼ੀ ਲਈ ਉਕਸਾਉਣ, ਅਪਰਾਧਿਕ ਧਮਕੀ ਅਤੇ ਅਪਰਾਧਿਕ ਸਾਜ਼ਿਸ਼ ਨਾਲ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਘਟਨਾ ਨੇ ਸੂਬੇ ਦੇ ਰਾਜਨੀਤਿਕ ਮਾਹੌਲ ਨੂੰ ਵੀ ਗਰਮਾ ਦਿੱਤਾ ਹੈ। ਵਿਰੋਧੀ ਪਾਰਟੀਆਂ ਨੇ ਮੰਤਰੀ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਇਸ ਮੁੱਦੇ ‘ਤੇ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਪਰਿਵਾਰ ਨੇ ਵੀ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਪਰਿਵਾਰਕ ਮੈਂਬਰਾਂ ਅਨੁਸਾਰ, ਘਟਨਾ ਤੋਂ ਪਹਿਲਾਂ, ਰੰਧਾਵਾ ਨੇ ਕੁਝ ਜਾਣਕਾਰਾਂ ਨੂੰ ਇੱਕ ਛੋਟੀ ਜਿਹੀ ਵੀਡੀਓ ਕਲਿੱਪ ਭੇਜੀ ਸੀ ਜਿਸ ਵਿੱਚ ਉਸਨੇ ਆਪਣੇ ‘ਤੇ ਆ ਰਹੇ ਦਬਾਅ ਬਾਰੇ ਗੱਲ ਕੀਤੀ ਸੀ। ਪੁਲਿਸ ਨੇ ਇਸ ਵੀਡੀਓ ਨੂੰ ਆਪਣੀ ਜਾਂਚ ਵਿੱਚ ਸ਼ਾਮਲ ਕਰ ਲਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਲੈਕਟ੍ਰਾਨਿਕ ਸਬੂਤਾਂ ਅਤੇ ਹੋਰ ਸੰਬੰਧਿਤ ਦਸਤਾਵੇਜ਼ਾਂ ਦੀ ਇਸ ਸਮੇਂ ਜਾਂਚ ਕੀਤੀ ਜਾ ਰਹੀ ਹੈ।
ਇਸ ਸਭ ਦੇ ਵਿਚਾਲੇ ਸਾਬਕਾ ਮੰਤਰੀ ਲਾਲਜੀਤ ਭੁੱਲਰ ਨੇ ਫੇਸਬੁੱਕ ‘ਤੇ ਇੱਕ ਨਵੀਂ ਪੋਸਟ ਪਾਈ ਹੈ। ਉਨ੍ਹਾਂ ਨੇ ਫੇਸਬੂਕ ‘ਤੇ ਇੱਕ ਪੋਸਟਰ ਸਾਂਝਾ ਕਰਕੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!