
ਮਾਰਚ ਮਹੀਨੇ ਦੇ ਅਖ਼ੀਰ ਵਿੱਚ ਐਤਵਾਰ ਤੋਂ ਇਲਾਵਾ 2 ਸਰਕਾਰੀ ਛੁੱਟੀਆਂ ਵੀ ਆ ਰਹੀਆਂ ਹਨ। ਇਸ ਦੌਰਾਨ ਸਕੂਲ-ਕਾਲਜ ਤੇ ਸਰਕਾਰੀ ਅਦਾਰੇ ਬੰਦ ਰਹਿਣ ਵਾਲੇ ਹਨ। 26 ਅਤੇ 31 ਮਾਰਚ ਨੂੰ ਸੂਬੇ ਵਿੱਚ ਸਰਕਾਰੀ ਛੁੱਟੀ ਐਲਾਨੀ ਗਈ ਹੈ। ਜਾਣਕਾਰੀ ਲਈ ਦੱਸ ਦੇਈਏ ਕਿ 26 ਮਾਰਚ ਦਿਨ ਵੀਰਵਾਰ ਨੂੰ ਰਾਮ ਨੌਮੀ ਦਾ ਤਿਉਹਾਰ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ 26 ਮਾਰਚ ਨੂੰ ਸੂਬੇ ਵਿਚ ਸਰਕਾਰੀ ਛੁੱਟੀ ਐਲਾਨੀ ਗਈ ਹੈ। ਇਸੇ ਤਰ੍ਹਾਂ 31 ਮਾਰਚ ਦਿਨ ਮੰਗਲਵਾਰ ਨੂੰ ਮਹਾਵੀਰ ਜੈਯੰਤੀ ਮਨਾਈ ਜਾ ਰਹੀ ਹੈ। ਇਸ ਦਿਨ ਵੀ ਸੂਬੇ ਵਿਚ ਸਰਕਾਰੀ ਛੁੱਟੀ ਰਹੇਗੀ ਤੇ ਸਾਰੇ ਸਕੂਲ ਕਾਲਜ ਅਤੇ ਸਰਕਾਰੀ ਅਦਾਰੇ ਬੰਦ ਰਹਿਣਗੇ।
EDITED BY- HARLEEN KAUR




