टॉप न्यूज़
ਪੰਜਾਬ ‘ਚ 26 ਮਾਰਚ ਵੀਰਵਾਰ ਨੂੰ ਛੁੱਟੀ ਦਾ ਐਲਾਨ

ਪੰਜਾਬ ਵਿੱਚ ਵੀਰਵਾਰ ਨੂੰ ਸਰਕਾਰੀ ਛੁੱਟੀ ਰਹੇਗੀ। ਦਰਅਸਲ, ਵਿਦਿਆਰਥੀਆਂ ਦੇ ਨਾਲ-ਨਾਲ ਸਰਕਾਰੀ ਕਰਮਚਾਰੀਆਂ ਦੀ ਮੌਜ ਲੱਗਣ ਵਾਲੀ ਹੈ। ਦੱਸ ਦੇਈਏ ਕਿ ਪੰਜਾਬ ‘ਚ 26 ਮਾਰਚ ਵੀਰਵਾਰ ਨੂੰ ਸਰਕਾਰੀ ਛੁੱਟੀ ਰਹੇਗੀ। 26 ਮਾਰਚ ਨੂੰ ਦੇਸ਼ ਭਰ ਵਿਚ ਸ਼੍ਰੀ ਰਾਮ ਨੌਮੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ।
ਵੀਰਵਾਰ ਨੂੰ ਸਕੂਲ, ਕਾਲਜ ਅਤੇ ਸਰਕਾਰੀ ਅਦਾਰੇ ਬੰਦ ਰਹਿਣਗੇ। ਇੱਥੇ ਇਹ ਵੀ ਦੱਸ ਦੇਈਏ ਕਿ ਇਸ ਦੇ ਬਾਅਦ 31 ਮਾਰਚ ਨੂੰ ਵੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 31 ਮਾਰਚ ਦਿਨ ਮੰਗਲਵਾਰ ਨੂੰ ਮਹਾਵੀਰ ਜੈਯੰਤੀ ਮਨਾਈ ਜਾ ਰਹੀ ਹੈ। ਇਸ ਦਿਨ ਵੀ ਸੂਬੇ ਵਿਚ ਸਰਕਾਰੀ ਛੁੱਟੀ ਰਹੇਗੀ ਤੇ ਸਾਰੇ ਸਕੂਲ ਕਾਲਜ ਅਤੇ ਸਰਕਾਰੀ ਅਦਾਰੇ ਬੰਦ ਰਹਿਣਗੇ।
EDITED BY- HARLEEN KAUR




