टॉप न्यूज़

ਸਾਬਕਾ ਕੈਬਿਨੇਟ ਮੰਤਰੀ ਲਾਲਜੀਤ ਸਿੰਘ ਭੁੱਲਰ ਖ਼ਿਲਾਫ਼ ਸੜਕਾਂ ‘ਤੇ ਭੜਕਿਆ ਰੋਸ

ਭਾਜਪਾ ਨੇ ਖੋਲ੍ਹੀ ਸਰਕਾਰ ਦੀ ਪੋਲ

ਪਠਾਨਕੋਟ ਦੇ ਵਾਲਮੀਕੀ ਚੌਕ ਵਿੱਚ ਸਿਆਸੀ ਮਾਹੌਲ ਅਚਾਨਕ ਗਰਮਾ ਗਿਆ, ਜਦੋਂ ਭਾਰਤੀ ਜਨਤਾ ਪਾਰਟੀ ਨਾਰਥ ਮੰਡਲ ਦੇ ਪ੍ਰਧਾਨ ਨਿਪੁਨ ਮਹਾਜਨ ਦੀ ਅਗਵਾਈ ਹੇਠ ਭਾਜਪਾ ਵਰਕਰਾਂ ਨੇ ਸਾਬਕਾ ਕੈਬਿਨੇਟ ਮੰਤਰੀ ਲਾਲਜੀਤ ਭੁੱਲਰ ਦੇ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ। ਇਹ ਪ੍ਰਦਰਸ਼ਨ ਨਾ ਸਿਰਫ਼ ਨਾਅਰਾਬਾਜ਼ੀ ਤੱਕ ਸੀਮਿਤ ਰਿਹਾ, ਸਗੋਂ ਗੁੱਸੇ ਨਾਲ ਭਰੇ ਵਰਕਰਾਂ ਨੇ ਪਹਿਲਾਂ ਪੁਤਲੇ ਦੀ ਅਰਥੀ ਕੱਢੀ ਅਤੇ ਫਿਰ ਉਸਨੂੰ ਅੱਗ ਲਗਾ ਕੇ ਆਪਣਾ ਰੋਸ ਪ੍ਰਗਟ ਕੀਤਾ।
ਮੌਕੇ ‘ਤੇ ਮੌਜੂਦ ਭਾਜਪਾ ਆਗੂਆਂ ਅਤੇ ਵਰਕਰਾਂ ਦੇ ਚਿਹਰਿਆਂ ‘ਤੇ ਨਾਰਾਜ਼ਗੀ ਸਾਫ਼ ਝਲਕ ਰਹੀ ਸੀ। ਜਿਵੇਂ ਜਿਵੇਂ ਭੀੜ ਵੱਧਦੀ ਗਈ, ਤਿਵੇਂ ਤਿਵੇਂ ਨਾਅਰੇ ਹੋਰ ਤਿੱਖੇ ਹੁੰਦੇ ਗਏ। ਇਸ ਦੌਰਾਨ ਸਾਬਕਾ ਡਿਪਟੀ ਸਪੀਕਰ ਦਿਨੇਸ਼ ਸਿੰਘ ਬੱਬੂ ਵੀ ਵਿਸ਼ੇਸ਼ ਤੌਰ ‘ਤੇ ਪਹੁੰਚੇ ਅਤੇ ਉਨ੍ਹਾਂ ਨੇ ਸਰਕਾਰ ‘ਤੇ ਸਿੱਧੇ ਨਿਸ਼ਾਨੇ ਸਾਧੇ। ਦਿਨੇਸ਼ ਸਿੰਘ ਬੱਬੂ ਨੇ ਕਿਹਾ ਕਿ ਸੂਬੇ ਵਿੱਚ ਕਾਨੂੰਨ-ਵਿਵਸਥਾ ਦੀ ਹਾਲਤ ਲਗਾਤਾਰ ਖਰਾਬ ਹੋ ਰਹੀ ਹੈ ਅਤੇ ਗੁੰਡਾਗਰਦੀ ਚਰਮ ਸੀਮਾ ‘ਤੇ ਪਹੁੰਚ ਚੁੱਕੀ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਸਰਕਾਰ ਇਮਾਨਦਾਰ ਅਧਿਕਾਰੀਆਂ ਨੂੰ ਆਪਣਾ ਕੰਮ ਢੰਗ ਨਾਲ ਕਰਨ ਨਹੀਂ ਦੇ ਰਹੀ ਅਤੇ ਉਨ੍ਹਾਂ ‘ਤੇ ਗਲਤ ਕੰਮ ਕਰਨ ਲਈ ਦਬਾਅ ਬਣਾਇਆ ਜਾ ਰਿਹਾ ਹੈ।
ਉਨ੍ਹਾਂ ਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਇੱਕ ਇਮਾਨਦਾਰ ਅਧਿਕਾਰੀ ਨਾਲ ਜੋ ਵਰਤਾਓ ਕੀਤਾ ਗਿਆ ਅਤੇ ਜਿਸ ਤਰ੍ਹਾਂ ਉਸਨੂੰ ਤੰਗ ਕੀਤਾ ਗਿਆ, ਉਹ ਹੁਣ ਲੋਕਾਂ ਦੇ ਸਾਹਮਣੇ ਆ ਚੁੱਕਾ ਹੈ। ਇਸ ਮਾਮਲੇ ਨੂੰ ਲੈ ਕੇ ਭਾਜਪਾ ਨੇ ਆਪਣੀ ਸਥਿਤੀ ਸਪੱਸ਼ਟ ਕਰਦਿਆਂ ਕਿਹਾ ਕਿ ਉਹ ਪੀੜਤ ਪਰਿਵਾਰ ਦੇ ਨਾਲ ਖੜੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਨਾਇਂਸਾਫੀ ਨਹੀਂ ਹੋਣ ਦੇਵੇਗੀ। ਇਸ ਪ੍ਰਦਰਸ਼ਨ ਨੇ ਸਿਰਫ਼ ਸਥਾਨਕ ਹੀ ਨਹੀਂ, ਸਗੋਂ ਸੂਬਾਈ ਸਿਆਸਤ ਵਿੱਚ ਵੀ ਨਵੀਂ ਚਰਚਾ ਨੂੰ ਜਨਮ ਦੇ ਦਿੱਤਾ ਹੈ। ਆਉਣ ਵਾਲੇ ਦਿਨਾਂ ਵਿੱਚ ਇਹ ਮਾਮਲਾ ਹੋਰ ਕਿੰਨਾ ਗਰਮ ਹੁੰਦਾ ਹੈ, ਇਸ ‘ਤੇ ਸਭ ਦੀ ਨਿਗਾਹ ਬਣੀ ਹੋਈ ਹੈ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!