
ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਦੱਸ ਦੇਈਏ ਕਿ ਸਿਆਸੀ ਪਾਰਟੀਆਂ ਵੱਲੋਂ ਨਵੇਂ ਉਮੀਦਵਾਰਾਂ ਦਾ ਐਲਾਨ ਵੀ ਕੀਤਾ ਜਾ ਰਿਹਾ ਹੈ। ਇਸ ਵਿਚਾਲੇ ਪੰਜਾਬ ਦੀ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਗਾਤਾਰ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਚੱਲਦੇ ਰੋਪੜ ਸ਼ਹਿਰੀ ਇਕਾਈ ਵਲੋਂ ਅੱਜ ਸ਼ਹਿਰ ਦੇ 21 ਵਾਰਡਾਂ ਵਿਚੋਂ 18 ਵਾਰਡਾਂ ਦੇ ਪ੍ਰਧਾਨਾਂ ਦੇ ਨਾਂਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ।
ਅੱਜ ਇੱਥੇ ਮੀਟਿੰਗ ਦੌਰਾਨ ਸਾਬਕਾ ਸਿੱਖਿਆ ਮੰਤਰੀ ਅਤੇ ਅਕਾਲੀ ਦਲ ਦੇ ਮੁੱਖ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਵਲੋਂ ਇਨ੍ਹਾਂ ਨਾਂਵਾਂ ਦਾ ਐਲਾਨ ਕੀਤਾ ਗਿਆ ਅਤੇ ਨਵੇਂ ਬਣੇ ਪ੍ਰਧਾਨਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
EDITED BY- HARLEEN KAUR




