टॉप न्यूज़

ਤੇਜ਼ ਰਫ਼ਤਾਰ ਕਾਰ ਨੇ ਸਕੂਟੀ ਸਵਾਰ ਨੂੰ ਮਾਰੀ ਟੱਕਰ

ਮੌਤ

ਜ਼ਿਲ੍ਹੇ ਵਿੱਚ ਤੇਜ਼ ਰਫ਼ਤਾਰ ਵਾਹਨਾਂ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਅਤੇ ਹਰ ਕੁਝ ਦਿਨਾਂ ਬਾਅਦ ਕੋਈ ਨਾ ਕੋਈ ਦੁਖਦਾਈ ਘਟਨਾ ਸਾਹਮਣੇ ਆ ਰਹੀ ਹੈ। ਤਾਜ਼ਾ ਮਾਮਲਾ ਮਾਧੋਪੁਰ ਰੇਲਵੇ ਸਟੇਸ਼ਨ ਨੇੜੇ ਵਾਪਰਿਆ, ਜਿੱਥੇ ਇੱਕ ਤੇਜ਼ ਰਫ਼ਤਾਰ ਕਾਰ ਨੇ ਸਕੂਟੀ ਸਵਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੋਮਰਾਜ (60) ਵਜੋਂ ਹੋਈ ਹੈ, ਜੋ ਮਾਧੋਪੁਰ ਕੁਲੀਆ ਦਾ ਰਹਿਣ ਵਾਲਾ ਸੀ। ਜਾਣਕਾਰੀ ਮੁਤਾਬਕ ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ, ਪਰ ਸਥਾਨਕ ਲੋਕਾਂ ਨੇ ਸੂਝਬੂਝ ਦਿਖਾਉਂਦੇ ਹੋਏ ਉਸ ਦਾ ਪਿੱਛਾ ਕੀਤਾ ਅਤੇ ਕੁਝ ਦੂਰੀ ‘ਤੇ ਜਾ ਕੇ ਕਾਰ ਨੂੰ ਕਾਬੂ ਕਰ ਲਿਆ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਸੁਜਾਨਪੁਰ ਪੁਲਿਸ ਨੇ ਕਾਰ ਅਤੇ ਸਕੂਟੀ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਰਿਵਾਰਕ ਮੈਂਬਰਾਂ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਸੋਮਰਾਜ ਰੋਜ਼ੀ-ਰੋਟੀ ਲਈ ਸਰੀਆ ਬੰਨਣ ਦਾ ਕੰਮ ਕਰਦਾ ਸੀ। ਹਾਦਸੇ ਵਾਲੇ ਦਿਨ ਉਹ ਕੰਮ ਤੋਂ ਛੁੱਟੀ ਕਰਕੇ ਆਪਣੀ ਸਕੂਟੀ ‘ਤੇ ਘਰ ਵਾਪਸ ਆ ਰਿਹਾ ਸੀ। ਜਦੋਂ ਉਹ ਮਾਧੋਪੁਰ ਰੇਲਵੇ ਸਟੇਸ਼ਨ ਨੇੜੇ ਮੋੜ ਮੁੜ ਰਿਹਾ ਸੀ, ਤਾਂ ਅਚਾਨਕ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।
ਟੱਕਰ ਇੰਨੀ ਭਿਆਨਕ ਸੀ ਕਿ ਸੋਮਰਾਜ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਉਸਨੂੰ ਤੁਰੰਤ ਮਲਿਕਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਸੋਮਰਾਜ ਦੀ ਮੌਤ ਨਾਲ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਉਹ ਆਪਣੇ ਪਿੱਛੇ ਦੋ ਧੀਆਂ ਅਤੇ ਇੱਕ ਪੁੱਤਰ ਛੱਡ ਗਿਆ ਹੈ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।
ਇਸ ਮਾਮਲੇ ਵਿੱਚ ਸੁਜਾਨਪੁਰ ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਲਾਸ਼ ਦਾ ਸਿਵਲ ਹਸਪਤਾਲ ਤੋਂ ਪੋਸਟਮਾਰਟਮ ਕਰਵਾ ਕੇ ਪਰਿਵਾਰ ਨੂੰ ਸੌਂਪ ਦਿੱਤਾ ਹੈ ਅਤੇ ਅਗਲੀ ਜਾਂਚ ਜਾਰੀ ਹੈ। ਇਹ ਹਾਦਸਾ ਇੱਕ ਵਾਰ ਫਿਰ ਸਵਾਲ ਖੜ੍ਹਾ ਕਰਦਾ ਹੈ ਕਿ ਤੇਜ਼ ਰਫ਼ਤਾਰ ‘ਤੇ ਕਾਬੂ ਕਦੋਂ ਆਵੇਗਾ ਅਤੇ ਕਿੰਨੀਆਂ ਹੋਰ ਜਾਨਾਂ ਜਾਣ ਤੋਂ ਬਾਅਦ ਲੋਕ ਸੜਕ ਸੁਰੱਖਿਆ ਨੂੰ ਗੰਭੀਰਤਾ ਨਾਲ ਲੈਣਗੇ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!