टॉप न्यूज़

ਪੁਲਿਸ ਨੇ ਫੜੀ ਨਸ਼ੇ ਦੀ ਵੱਡੀ ਖੇਪ

3100 ਕਿਲੋ ਚੂਰਾ ਪੋਸਤ ਬਰਾਮਦ

ਪੰਜਾਬ ਵਿੱਚ ਨਸ਼ਿਆਂ ਦੇ ਵਿਰੁੱਧ ਚਲਾਈ ਜਾ ਰਹੀ ਖਾਸ ਮੁਹਿੰਮ ਤਹਿਤ ਲੁਧਿਆਣਾ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਥਾਣਾ ਜਮਾਲਪੁਰ ਦੀ ਪੁਲਿਸ ਟੀਮ ਨੇ ਛਾਪੇਮਾਰੀ ਕਰਦਿਆਂ ਹੋਇਆਂ ਇੱਕ ਟਰੱਕ ਅਤੇ ਹੋਰ ਗੱਡੀਆਂ ਨੂੰ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ।

ਬਰਾਮਦ ਕੀਤੇ ਗਏ ਚੂਰਾ ਪੋਸਟ (ਭੁੱਕੀ) ਦਾ ਭਾਰ 3100 ਕਿਲੋਗ੍ਰਾਮ ਦੱਸਿਆ ਜਾ ਰਿਹਾ ਹੈ। ਹਾਲਾਂਕਿ ਪੁਲਿਸ ਬਾਰੇ ਪਤਾ ਲੱਗਦਿਆਂ ਹੀ ਦੋਸ਼ੀ ਮੌਕੇ ਤੋਂ ਫਰਾਰ ਹੋਣ ਵਿੱਚ ਸਫਲ ਰਹੇ। ਉੱਥੇ ਹੀ ਪੁਲਿਸ ਇਨ੍ਹਾਂ ਦੀ ਤਲਾਸ਼ੀ ਲਈ ਛਾਪੇਮਾਰੀ ਕਰ ਰਹੀ ਹੈ।

ਜਾਣਕਾਰੀ ਮੁਤਾਬਕ ਐਸਆਈ ਦਲਵੀਰ ਸਿੰਘ ਪੁਲਿਸ ਪਾਰਟੀ ਗਸ਼ਤ ਅਤੇ ਸ਼ੱਕੀਆਂ ਦੀ ਚੈਕਿੰਗ ਦੇ ਸਬੰਧ ਵਿੱਚ ਜਮਾਲਪੁਰ ਚੌਂਕ ‘ਤੇ ਮੌਜੂਦ ਸੀ। ਇਸ ਦੌਰਾਨ ਇੱਕ ਵਿਅਕਤੀ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ ਕਿ HR64A-5376 ਦੀ ਟਰੱਕ ਵਿੱਚ ਭਾਰੀ ਮਾਤਰਾ ਵਿੱਚ ਚੂਰਾ ਪੋਸਤ ਲੋਡ ਕੀਤਾ ਗਿਆ ਹੈ। ਉਸ ਨੇ ਦੱਸਿਆ ਕਿ ਤਸਕਰਾਂ ਨੇ ਜਮਾਲਪੁਰ ਇਲਾਕੇ ਵਿੱਚ ਸਪਲਾਈ ਦੇਣ ਤੋਂ ਬਾਅਦ ਟਰੱਕ ਨੂੰ ਥਾਣਾ ਲਾਡੋਵਾਲ ਦੇ ਅਧੀਨ ਆਉਣ ਵਾਲੇ ਇੱਕ ਸੁੰਨਸਾਨ ਇਲਾਕੇ ਵਿੱਚ ਖੜ੍ਹਾ ਕੀਤਾ ਹੈ।

ਉੱਥੇ ਹੀ ਪੁਲਿਸ ਦੀ ਟੀਮ ਨੇ ਬਿਨਾਂ ਸਮਾਂ ਗੁਆਏ ਠਿਕਾਣੇ ‘ਤੇ ਛਾਪੇਮਾਰੀ ਕੀਤੀ। ਪੁਲਿਸ ਨੂੰ ਦੇਖਦਿਆਂ ਹੀ ਉੱਥੇ ਮੌਜੂਦ ਲੋਕ ਹਨੇਰਾ ਦਾ ਫਾਇਦਾ ਚੁੱਕ ਕੇ ਭੱਜਣ ਵਿੱਚ ਸਫਲ ਰਹੇ। ਜਦੋਂ ਪੁਲਿਸ ਨੇ ਉੱਥੇ ਖੜ੍ਹੇ ਚਿੱਟੇ ਰੰਗ ਦੇ ਟਰੱਕ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ ਭਰ-ਭਰ ਕੇ ਬੋਰੀਆਂ ਚੂਰਾ ਪੋਸਤ ਦੀਆਂ ਮਿਲੀਆਂ।

ਇੰਨਾ ਹੀ ਨਹੀਂ ਪੁਲਿਸ ਨੇ ਹੋਰ ਤਿੰਨ ਗੱਡੀਆਂ ਵੀ ਬਰਾਮਦ ਕੀਤੀਆਂ, ਜਿਸ ਦੀ ਵਰਤੋਂ ਉਨ੍ਹਾਂ ਨੇ ਨਸ਼ੇ ਦੀ ਖੇਪ ਥੋੜੀ-ਥੋੜੀ ਮਾਤਰਾ ਵਿੱਚ ਵੱਖ-ਵੱਖ ਥਾਂ ਪਹੁੰਚਾਉਣ ਲਈ ਕਰਨੀ ਸੀ। ਜ਼ਬਤ ਕੀਤੀਆਂ ਗਈਆਂ ਗੱਡੀਆਂ ਵਿੱਚ ਮਹਿੰਦਰਾ ਬੋਲੈਰੋ, ਮਹਿੰਦਰਾ ਸਕੋਰਪੀਓ ਅਤੇ ਈਸੁਜੂ ਹੈ।

ਨਸ਼ੇ ਦੀ ਇੰਨੀ ਵੱਡੀ ਖੇਪ ਮਿਲਣਾ ਇਸ ਦੇ ਪਿੱਛੇ ਕੋਈ ਅੰਤਰਰਾਸ਼ਟਰੀ ਗਿਰੋਹ ਹੋਣ ਵੱਲ ਇਸ਼ਾਰਾ ਕਰਦੀ ਹੈ। ਉੱਥੇ ਹੀ ਪੁਲਿਸ ਵੀ ਇਨ੍ਹਾਂ ਦੀ ਭਾਲ ਕਰਨ ਵਿੱਚ ਲੱਗੀ ਹੋਈ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!