टॉप न्यूज़

ਸਿਲੰਡਰ ਨਾ ਮਿਲਣ ‘ਤੇ ਲੋਕਾਂ ਨੇ ਸੜਕ ‘ਤੇ ਲਗਾਇਆ ਜਾਮ

ਫਗਵਾੜਾ ਸ਼ਹਿਰ ਦੇ ਹੁਸ਼ਿਆਰਪੁਰ ਰੋਡ ਸਥਿਤ ਐਚਪੀ ਗੈਸ ਏਜੰਸੀ ਦੇ ਬਾਹਰ ਅੱਜ ਭਾਰੀ ਹੰਗਾਮਾ ਵੇਖਣ ਨੂੰ ਮਿਲਿਆ। ਕਈ ਦਿਨਾਂ ਤੋਂ ਗੈਸ ਸਿਲੰਡਰ ਲਈ ਆ ਰਹੇ ਲੋਕਾਂ ਦਾ ਅੱਜ ਸਬਰ ਟੁੱਟ ਗਿਆ ਅਤੇ ਉਨ੍ਹਾਂ ਵੱਲੋਂ ਜ਼ੋਰਦਾਰ ਨਾਰੇਬਾਜ਼ੀ ਕੀਤੀ ਗਈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸੜਕ ‘ਤੇ ਬੈਠ ਕੇ ਧਰਨਾ ਦਿੱਤਾ ਅਤੇ ਰਸਤਾ ਜਾਮ ਕਰ ਦਿੱਤਾ, ਜਿਸ ਨਾਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ। ਲੋਕਾਂ ਦਾ ਦੋਸ਼ ਹੈ ਕਿ ਉਹ ਡੇਢ ਤੋਂ ਦੋ ਮਹੀਨੇ ਪਹਿਲਾਂ ਹੀ ਗੈਸ ਸਿਲੰਡਰ ਬੁੱਕ ਕਰਵਾ ਚੁੱਕੇ ਹਨ, ਪਰ ਅਜੇ ਤੱਕ ਉਨ੍ਹਾਂ ਨੂੰ ਸਿਲੰਡਰ ਮੁਹੱਈਆ ਨਹੀਂ ਕਰਵਾਇਆ ਗਿਆ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਏਜੰਸੀ ਵੱਲੋਂ ਅਕਸਰ ਸ਼ਟਰ ਬੰਦ ਕਰ ਦਿੱਤਾ ਜਾਂਦਾ ਹੈ, ਜਿਸ ਕਰਕੇ ਉਨ੍ਹਾਂ ਨੂੰ ਵਾਰ-ਵਾਰ ਚੱਕਰ ਕੱਟਣੇ ਪੈਂਦੇ ਹਨ। ਗੁੱਸੇ ਵਿੱਚ ਆਏ ਲੋਕਾਂ ਨੇ ਸੜਕ ‘ਤੇ ਸਿਲੰਡਰ ਰੱਖ ਕੇ ਧਰਨਾ ਸ਼ੁਰੂ ਕਰ ਦਿੱਤਾ, ਜਿਸ ਨਾਲ ਹੋਸ਼ਿਆਰਪੁਰ ਰੋਡ ‘ਤੇ ਲੰਮਾ ਜਾਮ ਲੱਗ ਗਿਆ। ਸੂਚਨਾ ਮਿਲਣ ‘ਤੇ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਹਾਲਾਤਾਂ ਨੂੰ ਕਾਬੂ ਕਰਨ ਲਈ ਕਾਰਵਾਈ ਸ਼ੁਰੂ ਕੀਤੀ। ਮੌਕੇ ‘ਤੇ ਪਹੁੰਚੇ ਡੀਐਸਪੀ ਨੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਭਰੋਸਾ ਦਿਵਾਇਆ, ਜਿਸ ਤੋਂ ਬਾਅਦ ਧਰਨਾ ਖਤਮ ਕਰਵਾ ਦਿੱਤਾ ਗਿਆ। ਇਸ ਦੌਰਾਨ ਕੁਝ ਲੋਕਾਂ ਅਤੇ ਪੁਲਿਸ ਵਿਚਕਾਰ ਤਕਰਾਰ ਵੀ ਦੇਖਣ ਨੂੰ ਮਿਲੀ।
ਇਸ ਮਾਮਲੇ ਬਾਰੇ ਇੰਸਪੈਕਟਰ ਦਮਨਪ੍ਰੀਤ ਸਿੰਘ ਨੇ ਦੱਸਿਆ ਕਿ ਏਜੰਸੀ ਮਾਲਕਾਂ ਨੂੰ ਹੁਕਮ ਦਿੱਤੇ ਗਏ ਹਨ ਕਿ ਉਹ ਸਪੱਸ਼ਟ ਤੌਰ ‘ਤੇ ਬਾਹਰ ਲਿਖਣ ਕਿ ਕਿਹੜੀ ਤਾਰੀਖ ਤੱਕ ਦੀ ਬੁਕਿੰਗ ਵਾਲਿਆਂ ਨੂੰ ਗੈਸ ਦਿੱਤੀ ਜਾਵੇਗੀ, ਤਾਂ ਜੋ ਲੋਕਾਂ ਨੂੰ ਬਿਨਾਂ ਕਾਰਨ ਪਰੇਸ਼ਾਨੀ ਨਾ ਝੇਲਣੀ ਪਵੇ। ਲੋਕਾਂ ਨੇ ਇਹ ਵੀ ਦੋਸ਼ ਲਗਾਇਆ ਕਿ ਸ਼ਹਿਰ ਦੀਆਂ ਹੋਰ ਗੈਸ ਏਜੰਸੀਆਂ ਘਰ-ਘਰ ਸਪਲਾਈ ਕਰ ਰਹੀਆਂ ਹਨ, ਜਦਕਿ ਇਸ ਏਜੰਸੀ ‘ਤੇ ਉਨ੍ਹਾਂ ਨੂੰ ਸਿਰਫ਼ ਇੰਤਜ਼ਾਰ ਅਤੇ ਤਕਲੀਫ਼ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੱਕ ਮਹਿਲਾ ਆਰਤੀ ਨੇ ਦੱਸਿਆ ਕਿ ਉਸ ਨੇ ਡੇਢ ਮਹੀਨਾ ਪਹਿਲਾਂ ਸਿਲੰਡਰ ਬੁੱਕ ਕਰਵਾਇਆ ਸੀ, ਪਰ ਅਜੇ ਤੱਕ ਉਸ ਨੂੰ ਸਿਲੰਡਰ ਨਹੀਂ ਮਿਲਿਆ। ਉਸ ਨੇ ਕਿਹਾ ਕਿ ਫੋਨ ਕਰਨ ‘ਤੇ ਵੀ ਕੋਈ ਜਵਾਬ ਨਹੀਂ ਮਿਲਦਾ। ਹੋਰ ਲੋਕਾਂ ਨੇ ਵੀ ਦੱਸਿਆ ਕਿ ਉਹ ਕਈ ਦਿਨਾਂ ਤੋਂ ਸਿਲੰਡਰ ਲਈ ਪਰੇਸ਼ਾਨ ਹਨ ਅਤੇ ਏਜੰਸੀ ‘ਤੇ ਜਾਣ ‘ਤੇ ਸ਼ਟਰ ਬੰਦ ਮਿਲਦਾ ਹੈ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!