टॉप न्यूज़

ਪੰਜਾਬ ਰੋਡਵੇਜ ਦੀ ਚੰਡੀਗੜ੍ਹ ਵਰਕਸ਼ਾਪ ਹੋਵੇਗੀ ਕੁਰਕ

ਪੰਜਾਬ ਰੋਡਵੇਜ ਨਾਲ ਜੁੜੇ ਇੱਕ ਮਾਮਲੇ ਵਿੱਚ ਜ਼ਿਲ੍ਹਾ ਅਦਾਲਤ ਨੇ ਸਖ਼ਤ ਰਵੱਈਆ ਅਪਣਾਉਂਦੇ ਹੋਏ ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਵਿੱਚ ਸਥਿਤ ਵਰਕਸ਼ਾਪ ਨੂੰ ਕੁਰਕ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਹ ਕਾਰਵਾਈ ਰਿਟਾਇਰਡ ਕੰਡਕਟਰ ਦੀ ਤਨਖਾਹ ਅਤੇ ਹੋਰ ਲਾਭਾਂ ਦੀ ਅਦਾਇਗੀ ਨਾ ਕਰਨ ਦੇ ਮਾਮਲੇ ਵਿੱਚ ਕੀਤੀ ਗਈ ਹੈ।
ਜਾਣਕਾਰੀ ਮੁਤਾਬਕ, ਕਰੀਬ ਡੇਢ ਸਾਲ ਪਹਿਲਾਂ ਜ਼ਿਲ੍ਹਾ ਅਦਾਲਤ ਨੇ ਰਿਟਾਇਰਡ ਕੰਡਕਟਰ ਦੇ ਹੱਕ ਵਿੱਚ ਫੈਸਲਾ ਸੁਣਾਇਆ ਸੀ ਅਤੇ ਪੰਜਾਬ ਰੋਡਵੇਜ ਨੂੰ ਉਸ ਦੀ ਬਕਾਇਆ ਤਨਖਾਹ ਤੇ ਹੋਰ ਲਾਭ ਜਾਰੀ ਕਰਨ ਦੇ ਹੁਕਮ ਦਿੱਤੇ ਸਨ। ਪਰੰਤੂ, ਦੋਸ਼ ਹੈ ਕਿ ਵਿਭਾਗ ਵੱਲੋਂ ਅਦਾਲਤ ਦੇ ਹੁਕਮਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ। ਅਦਾਲਤ ਦੇ ਹੁਕਮਾਂ ਦੀ ਪਾਲਣਾ ਨਾ ਹੋਣ ਕਾਰਨ ਹੁਣ ਕੋਰਟ ਨੇ ਕੜੀ ਕਾਰਵਾਈ ਕਰਦੇ ਹੋਏ ਵਰਕਸ਼ਾਪ ਦੀ ਕੁਰਕੀ ਦੇ ਆਦੇਸ਼ ਦਿੱਤੇ ਹਨ। ਇਸ ਫੈਸਲੇ ਨੂੰ ਅਦਾਲਤੀ ਹੁਕਮਾਂ ਦੀ ਅਣਦੇਖੀ ‘ਤੇ ਸਖ਼ਤ ਸੰਦੇਸ਼ ਵਜੋਂ ਦੇਖਿਆ ਜਾ ਰਿਹਾ ਹੈ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!