
ਪੰਜਾਬ ਦੀ ਸਿਆਸਤ ਵਿੱਚ ਇਸ ਸਮੇਂ ਹਲਚਲ ਤੇਜ਼ ਹੈ। ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਲਗਾਤਾਰ ਜਾਰੀ ਹੈ। ਇਸ ਵਿਚਾਲੇ ਉਨ੍ਹਾਂ ਵੱਲੋਂ ਕਈ ਉਮੀਦਵਾਰਾਂ ਦਾ ਵੀ ਐਲਾਨ ਕੀਤਾ ਜਾ ਚੁੱਕਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਕਈ ਨਵੀਆਂ ਨਿਯੁਕਤੀਆਂ ਵੀ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਐੱਸ. ਓ. ਆਈ. ਵਿੰਗ ਦੇ ਪ੍ਰਧਾਨ ਰਣਬੀਰ ਸਿੰਘ ਢਿੱਲੋਂ ਨੇ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਸਲਾਹ ਮਸ਼ਵਰਾ ਕਰਕੇ ਐੱਸ. ਓ. ਆਈ. ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰ ਦਿੱਤਾ।
ਦੱਸ ਦੇਈਏ ਕਿ ਐੱਸ. ਓ. ਆਈ. ਦਾ ਕੁੜੀਆਂ ਦਾ ਵਿੰਗ ਸਥਾਪਤ ਕਰ ਕੇ ਮਾਲਵਾ ਜ਼ੋਨ-1 ਦੀ ਪ੍ਰਧਾਨ ਤੇ ਐੱਸ. ਓ. ਆਈ. ਦੇ 8 ਜ਼ਿਲਾ ਪ੍ਰਧਾਨਾਂ ਦਾ ਐਲਾਨ ਵੀ ਕਰ ਦਿੱਤਾ। ਧਰਮਵੀਰ ਕੌਰ ਨੂੰ ਐੱਸ. ਓ. ਆਈ. ਦੇ ਕੁੜੀਆਂ ਦੇ ਵਿੰਗ ਦੇ ਮਾਲਵਾ ਜ਼ੋਨ-1 ਦੀ ਪਹਿਲੀ ਪ੍ਰਧਾਨ ਬਣਾਇਆ ਗਿਆ ਹੈ। ਇਸੇ ਤਰ੍ਹਾਂ ਰਮਨਦੀਪ ਸਿੰਘ ਭੁੱਲਰ ਨੂੰ ਮਾਲਵਾ ਜ਼ੋਨ-1 ਦਾ ਜਨਰਲ ਸਕੱਤਰ ਬਣਾਇਆ ਗਿਆ ਹੈ।
ਜਿਨ੍ਹਾਂ ਨੌਜਵਾਨਾਂ ਨੂੰ ਜ਼ਿਲਾ ਵਾਰ ਐੱਸ. ਓ. ਆਈ. ਦਾ ਪ੍ਰਧਾਨ ਬਣਾਇਆ ਗਿਆ ਹੈ, ਉਨ੍ਹਾਂ ’ਚ ਰਾਜਦੀਪ ਸਿੰਘ ਬਠਿੰਡਾ, ਸੁਖਪਾਲ ਸਿੰਘ ਚੱਠੂ ਫ਼ਿਰੋਜ਼ਪੁਰ, ਪ੍ਰਭਜੋਤ ਸਿੰਘ ਸ਼ੇਰਗਿੱਲ ਫ਼ਾਜ਼ਿਲਕਾ, ਗਗਨਦੀਪ ਸਿੰਘ ਉੱਪਲ ਮਾਨਸਾ, ਜੋਏਦੀਪ ਸ਼ਰਮਾ ਮੋਗਾ, ਜਸ਼ਨਦੀਪ ਸਿੰਘ ਗੋਰਾਇਆ ਹੁਸ਼ਿਆਰਪੁਰ ਤੇ ਮਨਜੋਤ ਸਿੰਘ ਲੌਂਗੋਵਾਲ ਸ਼ਾਮਲ ਹਨ। ਬਾਕੀ ਜ਼ਿਲਾ ਪ੍ਰਧਾਨਾਂ ਦਾ ਐਲਾਨ ਵੀ ਆਉਣ ਵਾਲੇ ਕੁਝ ਦਿਨਾਂ ’ਚ ਕਰ ਦਿੱਤਾ ਜਾਵੇਗਾ।
EDITED BY- HARLEEN KAUR




