टॉप न्यूज़

ਮਾਵਾਂ-ਧੀਆਂ ਲਈ ਵੱਡਾ ਤੋਹਫਾ

ਹਰ ਮਹੀਨੇ ਖਾਤੇ ਵਿੱਚ ਆਉਣਗੇ ਪੈਸੇ

ਪੰਜਾਬ ਦੀ ਸਿਆਸਤ ਅਤੇ ਸਮਾਜਿਕ ਭਲਾਈ ਦੇ ਖੇਤਰ ਵਿੱਚ ਅੱਜ ਇੱਕ ਵੱਡਾ ਫੈਸਲਾ ਲੈਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਫੈਸਲੇ ਨਾਲ ਸੂਬੇ ਦੀਆਂ ਲੱਖਾਂ ਔਰਤਾਂ ਲਈ ਆਰਥਿਕ ਮਜ਼ਬੂਤੀ ਦਾ ਨਵਾਂ ਰਾਹ ਖੁੱਲ ਗਿਆ ਹੈ।
ਇਸ ਯੋਜਨਾ ਤਹਿਤ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਨੂੰ ਹਰ ਮਹੀਨੇ 1500 ਰੁਪਏ ਅਤੇ ਬਾਕੀ ਸਾਰੀਆਂ ਯੋਗ ਔਰਤਾਂ ਨੂੰ 1000 ਰੁਪਏ ਸਨਮਾਨ ਰਾਸ਼ੀ ਦਿੱਤੀ ਜਾਵੇਗੀ। ਸਰਕਾਰ ਦਾ ਦਾਅਵਾ ਹੈ ਕਿ ਇਸ ਸਕੀਮ ਨਾਲ ਪੰਜਾਬ ਦੀਆਂ 97 ਫੀਸਦ ਤੋਂ ਵੱਧ ਔਰਤਾਂ ਨੂੰ ਸਿੱਧਾ ਲਾਭ ਮਿਲੇਗਾ, ਜੋ ਇਸਨੂੰ ਦੇਸ਼ ਦੀਆਂ ਸਭ ਤੋਂ ਵੱਡੀਆਂ ਮਹਿਲਾ-ਪੱਖੀ ਯੋਜਨਾਵਾਂ ਵਿੱਚ ਸ਼ਾਮਲ ਕਰਦਾ ਹੈ।
ਮੁੱਖ ਮੰਤਰੀ ਦਫ਼ਤਰ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਇਹ ਯੋਜਨਾ ਔਰਤਾਂ ਨੂੰ ਸਿਰਫ਼ ਆਰਥਿਕ ਸਹਾਇਤਾ ਹੀ ਨਹੀਂ ਦੇਵੇਗੀ, ਸਗੋਂ ਉਨ੍ਹਾਂ ਨੂੰ ਆਤਮਨਿਰਭਰ ਅਤੇ ਸਸ਼ਕਤ ਬਣਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਏਗੀ। ਇਸ ਨਾਲ ਔਰਤਾਂ ਆਪਣੇ ਘਰੇਲੂ ਖਰਚੇ ਸੰਭਾਲ ਸਕਣਗੀਆਂ, ਬੱਚਤ ਕਰ ਸਕਣਗੀਆਂ ਅਤੇ ਆਪਣੇ ਭਵਿੱਖ ਲਈ ਨਿਵੇਸ਼ ਵੀ ਕਰ ਸਕਣਗੀਆਂ।
ਖਾਸ ਗੱਲ ਇਹ ਹੈ ਕਿ ਇਹ ਰਾਸ਼ੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇਗੀ, ਜਿਸ ਨਾਲ ਪਾਰਦਰਸ਼ਤਾ ਯਕੀਨੀ ਬਣੇਗੀ। ਇੱਕ ਪਰਿਵਾਰ ਵਿੱਚ ਇੱਕ ਤੋਂ ਵੱਧ ਔਰਤਾਂ ਵੀ ਇਸ ਯੋਜਨਾ ਦਾ ਲਾਭ ਲੈ ਸਕਦੀਆਂ ਹਨ ਅਤੇ ਮੌਜੂਦਾ ਪੈਨਸ਼ਨਰਾਂ ਨੂੰ ਵੀ ਇਸ ਦੇ ਨਾਲ ਵਾਧੂ ਲਾਭ ਮਿਲੇਗਾ।
ਯੋਜਨਾ ਲਈ ਯੋਗਤਾ ਦੀ ਗੱਲ ਕਰੀਏ ਤਾਂ ਪੰਜਾਬ ਵਿੱਚ 18 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਔਰਤਾਂ, ਜੋ ਵੋਟਰ ਵਜੋਂ ਰਜਿਸਟਰਡ ਹਨ ਅਤੇ ਜਿਨ੍ਹਾਂ ਕੋਲ ਪੰਜਾਬ ਦਾ ਆਧਾਰ ਕਾਰਡ ਅਤੇ ਵੋਟਰ ਕਾਰਡ ਹੈ, ਇਸ ਸਕੀਮ ਲਈ ਅਰਜ਼ੀ ਦੇ ਸਕਦੀਆਂ ਹਨ। ਸਰਕਾਰ ਵੱਲੋਂ ਪਿੰਡਾਂ ਅਤੇ ਪਿਛੜੇ ਖੇਤਰਾਂ ਵਿੱਚ ਖਾਸ ਮੁਹਿੰਮ ਚਲਾ ਕੇ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਆਸਾਨ ਬਣਾਇਆ ਜਾਵੇਗਾ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!