टॉप न्यूज़

ਪੰਜਾਬ ਵਿਚ 3, 8, 14 ਅਤੇ 19 ਅਪ੍ਰੈਲ ਦੀ ਸਰਕਾਰੀ ਛੁੱਟੀ

ਪੰਜਾਬ ਵਿਚ 26 ਅਤੇ 31 ਮਾਰਚ ਨੂੰ ਸੂਬੇ ਵਿੱਚ ਸਰਕਾਰੀ ਛੁੱਟੀ ਐਲਾਨੀ ਗਈ ਹੈ। ਇਸ ਦੌਰਾਨ ਸਕੂਲ-ਕਾਲਜ ਤੇ ਸਰਕਾਰੀ ਅਦਾਰੇ ਬੰਦ ਰਹਿਣ ਵਾਲੇ ਹਨ। 26 ਮਾਰਚ ਦਿਨ ਵੀਰਵਾਰ ਨੂੰ ਰਾਮ ਨੌਮੀ ਦਾ ਤਿਉਹਾਰ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ।
ਇਸ ਦੇ ਮੱਦੇਨਜ਼ਰ 26 ਮਾਰਚ ਨੂੰ ਸੂਬੇ ਵਿਚ ਸਰਕਾਰੀ ਛੁੱਟੀ ਐਲਾਨੀ ਗਈ ਹੈ। ਇਸੇ ਤਰ੍ਹਾਂ 31 ਮਾਰਚ ਦਿਨ ਮੰਗਲਵਾਰ ਨੂੰ ਮਹਾਵੀਰ ਜੈਯੰਤੀ ਮਨਾਈ ਜਾ ਰਹੀ ਹੈ। ਇਸ ਦਿਨ ਵੀ ਸੂਬੇ ਵਿਚ ਸਰਕਾਰੀ ਛੁੱਟੀ ਰਹੇਗੀ ਤੇ ਸਾਰੇ ਸਕੂਲ ਕਾਲਜ ਅਤੇ ਸਰਕਾਰੀ ਅਦਾਰੇ ਬੰਦ ਰਹਿਣਗੇ।
ਇਸ ਤੋਂ ਇਲਾਵਾ ਅਪ੍ਰੈਲ ਮਹੀਨੇ ਵੀ ਕਈ ਛੁੱਟੀਆਂ ਆ ਰਹੀਆਂ ਹਨ। 03 ਅਪ੍ਰੈਲ ਸ਼ੁੱਕਰਵਾਰ ਨੂੰ ਗੁੱਡ ਫਰਾਈਡੇ ਦੀ ਛੁੱਟੀ ਰਹੇਗੀ। 08 ਅਪ੍ਰੈਲ ਬੁੱਧਵਾਰ ਜਨਮ ਦਿਵਸ ਸ਼੍ਰੀ ਗੁਰੂ ਨਾਭਾ ਦਾਸ ਜੀ, 14 ਅਪ੍ਰੈਲ ਮੰਗਲਵਾਰ ਵਿਸਾਖੀ ਅਤੇ ਜਨਮ ਦਿਨ ਡਾ: ਬੀ.ਆਰ. ਅੰਬੇਡਕਰ, 19 ਅਪ੍ਰੈਲ ਐਤਵਾਰ ਭਗਵਾਨ ਪਰਸ਼ੂ ਰਾਮ ਜਨਮ ਉਤਸਵ ਕਾਰਨ ਸੂਬੇ ਵਿਚ ਛੁੱਟੀਆਂ ਐਲਾਨੀਆਂ ਗਈਆਂ ਹਨ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!