टॉप न्यूज़
4 ਦਿਨਾਂ ਦੇ ਪੁਲਿਸ ਰਿਮਾਂਡ ‘ਤੇ AAP ਵਿਧਾਇਕ ਪਠਾਣਮਾਜਰਾ

ਗ੍ਰਿਫ਼ਾਤਰੀ ਤੋਂ ਬਾਅਦ ਅੱਜ ਹਰਮੀਤ ਸਿੰਘ ਪਠਾਣਮਾਜਰਾ ਨੂੰ ਪਟਿਆਲਾ ਕੋਰਟ ‘ਚ ਪੇਸ਼ ਕੀਤਾ ਗਿਆ ਸੀ। ਹਰਮੀਤ ਸਿੰਘ ਪਠਾਣਮਾਜਰਾ ਦਾ ਪੁਲਿਸ ਨੂੰ 4 ਦਿਨਾਂ ਰਿਮਾਂਡ ਮਿਲਿਆ ਹੈ। ਪਟਿਆਲਾ ਪੁਲਿਸ ਨੇ ਪਠਾਣਮਾਜਰਾ ਨੂੰ ਅੱਜ ਹੀ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਨੇ ਪਠਾਣਮਾਜਰਾ ਦੇ ਨਾਲ 3 ਹੋਰ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਸੀ। ਜ਼ਿਕਰਯੋਗ ਹੈ ਕਿ ਸਨੌਰ ਤੋਂ ਹਰਮੀਤ ਸਿੰਘ ਪਠਾਣਮਾਜਰਾ AAP ਵਿਧਾਇਕ ਹਨ। ਪਠਾਣਮਾਜਰਾ ਖਿਲਾਫ਼ ਰੇਪ, ਧੋਖਾਧੜੀ ਦੇ ਇਲਜ਼ਾਮ ਹਨ।




