टॉप न्यूज़
AAP ਸਰਪੰਚ ‘ਤੇ ਜਾਨਲੇਵਾ ਹਮਲਾ

ਪੰਜਾਬ ਵਿੱਚ ਨਸ਼ਿਆਂ ਦੇ ਮਾਮਲੇ ਨੂੰ ਲੈ ਕੇ ਲਗਾਤਾਰ ਚਿੰਤਾ ਵਧ ਰਹੀ ਹੈ, ਪਰ ਇਸਦੇ ਖਿਲਾਫ ਆਵਾਜ਼ ਉਠਾਉਣ ਵਾਲਿਆਂ ਲਈ ਖਤਰੇ ਵੀ ਘਟ ਨਹੀਂ ਰਹੇ। ਤਾਜ਼ਾ ਮਾਮਲਾ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਹਲਕਾ ਅਮਲੋਹ ਦੇ ਪਿੰਡ ਸ਼ਾਹਪੁਰ ਤੋਂ ਸਾਹਮਣੇ ਆਇਆ ਹੈ, ਜਿੱਥੇ ਨਸ਼ਿਆਂ ਦੇ ਖਿਲਾਫ ਖੁੱਲ੍ਹ ਕੇ ਬੋਲਣ ਵਾਲੇ ਸਰਪੰਚ ‘ਤੇ ਜਾਨਲੇਵਾ ਹਮਲਾ ਕੀਤਾ ਗਿਆ।
ਮਿਲੀ ਜਾਣਕਾਰੀ ਮੁਤਾਬਕ, ਪਿੰਡ ਸ਼ਾਹਪੁਰ ਦੇ ਸਰਪੰਚ ਡਾਕਟਰ ਜਸਵਿੰਦਰ ਸਿੰਘ ‘ਤੇ ਅੱਜ ਸਵੇਰੇ ਕਰੀਬ 6 ਵਜੇ ਹਮਲਾ ਹੋਇਆ। ਉਸ ਵੇਲੇ ਉਹ ਆਪਣੇ ਕਲੀਨਿਕ ਵਿੱਚ ਮੌਜੂਦ ਸਨ, ਜਦੋਂ ਅਚਾਨਕ ਕੁਝ ਹਥਿਆਰਬੰਦ ਨੌਜਵਾਨ ਉੱਥੇ ਪਹੁੰਚੇ ਅਤੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਦੀ ਇਹ ਸਾਰੀ ਕਰਤੂਤ ਉੱਥੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ, ਜੋ ਹੁਣ ਜਾਂਚ ਲਈ ਅਹਿਮ ਸਬੂਤ ਬਣ ਸਕਦੀ ਹੈ।
ਘਟਨਾ ਦੌਰਾਨ ਸਰਪੰਚ ਦੇ ਨਾਲ ਮੌਜੂਦ ਉਨ੍ਹਾਂ ਦੇ ਇੱਕ ਸਹਿਯੋਗੀ ਨੂੰ ਵੀ ਸੱਟਾਂ ਲੱਗੀਆਂ ਹਨ। ਦੋਵਾਂ ਨੂੰ ਤੁਰੰਤ ਇਲਾਜ ਲਈ ਅਮਲੋਹ ਦੇ ਸਰਕਾਰੀ ਹਸਪਤਾਲ ਵਿੱਚ ਪਹੁੰਚਾਇਆ ਗਿਆ, ਜਿੱਥੇ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ।
EDITED BY- HARLEEN KAUR




