टॉप न्यूज़

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ AI ਦੀ ਦੁਰਵਰਤੋਂ ’ਤੇ ਜਤਾਈ ਚਿੰਤਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਤਕਨੀਕ ਦੀ ਦੁਰਵਰਤੋਂ ਕਰਕੇ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦੇ ਮਾਮਲਿਆਂ ਉੱਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਸਿੱਖ ਕੌਮ ਅਤੇ ਨੌਜਵਾਨਾਂ ਦੇ ਨਾਮ ਵਿਸ਼ੇਸ਼ ਸੰਦੇਸ਼ ਜਾਰੀ ਕੀਤਾ ਹੈ। ਉਨ੍ਹਾਂ ਕੌਮ ਨੂੰ ਆਗਾਹ ਕਰਦਿਆਂ ਕਿਹਾ ਕਿ ਜਦੋਂ ਵੀ ਏਆਈ ਨਾਲ ਬਣੀ ਕੋਈ ਇਤਰਾਜ਼ਯੋਗ ਵੀਡੀਓ, ਫੋਟੋ ਆਦਿ ਸਾਹਮਣੇ ਆਵੇ ਤਾਂ ਉਸ ਨੂੰ ਅਗਾਂਹ ਸਾਂਝੀ ਕਰਨ ਦੀ ਬਜਾਏ ਸਬੰਧਤ ਸੋਸ਼ਲ ਮੀਡੀਆ ਪਲੇਟਫਾਰਮ ਉੱਤੇ ਤੁਰੰਤ ਹੀ ਇਤਰਾਜ਼ਯੋਗ ਸਮੱਗਰੀ ਵਜੋਂ ਰਿਪੋਰਟ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਧਿਆਨ ਵਿੱਚ ਆਇਆ ਹੈ ਕਿ ਅਕਸਰ ਹੀ ਜਦੋਂ ਕੋਈ ਏਆਈ ਨਾਲ ਬਣੀ ਇਤਰਾਜ਼ਯੋਗ ਵੀਡੀਓ, ਫੋਟੋ ਆਦਿ ਸਾਹਮਣੇ ਆਉਂਦੀ ਹੈ ਤਾਂ ਸਾਡੇ ਲੋਕ ਉਸ ਸਮੱਗਰੀ ਨੂੰ ਆਪਣੇ ਸੋਸ਼ਲ ਮੀਡੀਆ ਮੰਚਾਂ ਉੱਤੇ ਅਪਲੋਡ ਜਾਂ ਸਾਂਝਾ ਕਰਕੇ ਹੋਰ ਵੀ ਅਗਾਂਹ ਫੈਲਾ ਦਿੰਦੇ ਹਨ, ਜਿਸ ਨਾਲ ਸ਼ਰਾਰਤੀ ਅਨਸਰਾਂ ਦਾ ਮੰਤਵ ਪੂਰਾ ਹੁੰਦਾ ਹੈ ਅਤੇ ਧਾਰਮਿਕ ਭਾਵਨਾਵਾਂ ਨੂੰ ਹੋਰ ਵੀ ਸੱਟ ਵੱਜਦੀ ਹੈ। ਇਸ ਦੀ ਬਜਾਏ ਵੀਡੀਓ, ਫੋਟੋ ਨੂੰ ਤੁਰੰਤ ਰਿਪੋਰਟ ਕੀਤਾ ਜਾਵੇ ਅਤੇ ਉਸ ਨੂੰ ਕਿਤੇ ਵੀ ਸਾਂਝਾ ਨਾ ਕੀਤਾ ਜਾਵੇ ਤਾਂ ਜੋ ਉਹ ਸਮੱਗਰੀ ਖਤਮ ਹੋ ਸਕੇ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!