टॉप न्यूज़

Amritsar ‘ਚ ਨਵ-ਵਿਆਹੁਤਾ ਦੀ ਸ਼ੱਕੀ ਹਲਾਤਾਂ ’ਚ ਮੌਤ

ਇੱਕ ਮਹੀਨਾ ਪਹਿਲਾਂ ਹੋਇਆ ਸੀ ਵਿਆਹ

ਅੰਮ੍ਰਿਤਸਰ ‘ਚ ਵਿਆਹ ਤੋਂ ਇੱਕ ਮਹੀਨੇ ਬਾਅਦ ਹੀ ਪਤੀ ਨੇ ਆਪਣੀ ਪਤਨੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਵਿੱਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਸੀ। ਝਗੜਾ ਇਸ ਹੱਦ ਤੱਕ ਵਧ ਗਿਆ ਕਿ ਪਤੀ ਨੇ ਆਪਣੀ ਪਤਨੀ ਨੂੰ ਗੋਲੀ ਮਾਰ ਦਿੱਤੀ, ਜਿਸ ਨਾਲ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ।

ਘਟਨਾ ਦੀ ਜਾਣਕਾਰੀ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਨੇ ਸਥਾਨਕ ਲੋਕਾਂ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਇਹ ਘਟਨਾ ਜੰਡਿਆਲਾ ਗੁਰੂ ਹਲਕੇ ‘ਚ ਵਾਪਰੀ ਹੈ।

ਮਹਿਲਾ ਦੇ ਮਾਪਿਆਂ ਨੇ ਉਸਦੇ ਸਹੁਰਿਆਂ ‘ਤੇ ਤੰਗ-ਪ੍ਰੇਸ਼ਾਨ ਕਰਨ ਦਾ ਆਰੋਪ ਲਗਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਬੇਟੀ ਦੇ ਵਿਆਹ ਨੂੰ ਅਜੇ ਇੱਕ ਮਹੀਨਾ ਵੀ ਪੂਰਾ ਨਹੀਂ ਹੋਇਆ ਸੀ। ਉਨ੍ਹਾਂ ਕਿਹਾ ਕਿ ਅਜੇ ਤਾਂ ਉਨ੍ਹਾਂ ਨੇ ਰਸਮਾਂ ਵੀ ਸਹੀ ਢੰਗ ਨਾਲ ਪੂਰੀਆਂ ਨਹੀਂ ਕੀਤੀਆਂ ਸਨ ਪਰ ਉਸ ਤੋਂ ਪਹਿਲਾਂ ਹੀ ਬੇਟੀ ਦੀ ਲਾਸ਼ ਦੇਖਣ ਨੂੰ ਮਿਲ ਗਈ। ਉਨ੍ਹਾਂ ਆਰੋਪ ਲਗਾਇਆ ਕਿ ਉਨ੍ਹਾਂ ਦੀ ਬੇਟੀ ਨਾਲ ਉਸਦੇ ਸਹੁਰੇ ਘਰ ਬੁਰਾ ਸਲੂਕ ਕੀਤਾ ਜਾ ਰਿਹਾ ਸੀ।

ਫਿਲਹਾਲ ਪੁਲਿਸ ਨੇ ਪਰਿਵਾਰ ਦੀ ਸ਼ਿਕਾਇਤ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਹੈ। ਆਰੋਪੀ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੇ ਹਰ ਪਹਿਲੂ ਦੀ ਜਾਂਚ ਕੀਤੀ ਜਾ ਰਹੀ ਹੈ।

Related Articles

Leave a Reply

Your email address will not be published. Required fields are marked *

Back to top button
error: Content is protected !!