टॉप न्यूज़

Chandigarh ‘ਚ ਪ੍ਰਾਪਰਟੀ ਡੀਲਰ ਚਰਨਪ੍ਰੀਤ ਸਿੰਘ ਦਾ ਕਤਲ ਕਰਨ ਵਾਲੇ ਮੁਲਜ਼ਮਾਂ ਦੀ ਹਾਲਤ ਗੰਭੀਰ

ਚੰਡੀਗੜ੍ਹ PGI ‘ਚ ਕੀਤੇ ਰੈਫਰ

ਚੰਡੀਗੜ੍ਹ ਦੇ ਸੈਕਟਰ 9 ਵਿੱਚ ਬੀਤੇ ਦਿਨੀਂ ਹੋਏ ਪ੍ਰਾਪਰਟੀ ਡੀਲਰ ਚਰਨਪ੍ਰੀਤ ਸਿੰਘ ਨਾਗਰਾ ਉਰਫ ਚੀਨੀ ਕੁਬਾਹੇੜੀ ਦੇ ਕਤਲ ਮਾਮਲੇ ‘ਚ ਪੰਜਾਬ ਪੁਲਿਸ ਨੇ ਦੋ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਵੇਂ ਕੈਥਲ ਵਿੱਚ ਮੁਕਾਬਲੇ ਦੌਰਾਨ ਜ਼ਖਮੀ ਹੋ ਗਏ ਸਨ ਅਤੇ ਦੋਵਾਂ ਵਿਅਕਤੀਆਂ ਦੀਆਂ ਲੱਤਾਂ ਵਿੱਚ ਗੋਲੀਆਂ ਲੱਗੀਆਂ ਹਨ। ਪੁਲਿਸ ਦੀ ਸਖ਼ਤ ਸੁਰੱਖਿਆ ਵਿੱਚ ਦੋਹਾਂ ਮੁਲਜ਼ਮਾਂ ਨੂੰ ਚੰਡੀਗੜ੍ਹ ਰੈਫਰ ਕੀਤਾ ਗਿਆ ਹੈ।

ਪੰਜਾਬ AGTF ਨਾਲ ਮੁਕਾਬਲੇ ਦੌਰਾਨ ਦੋਵਾਂ ਦੀਆਂ ਲੱਤਾਂ ਵਿੱਚ ਗੋਲੀਆਂ ਲੱਗੀਆਂ ਹਨ। ਪੁਲਿਸ ਸੂਤਰਾਂ ਮੁਤਾਬਿਕ ਉਨ੍ਹਾਂ ਨੂੰ ਸੈਕਟਰ 32 ਦੇ ਸਰਕਾਰੀ ਹਸਪਤਾਲ ਚ ਰੈਫਰ ਕਰ ਦਿੱਤਾ ਗਿਆ ਸੀ ,ਜਿੱਥੇ ਉਹ ਜੇਰੇ ਇਲਾਜ ਹਨ। ਦੱਸਿਆ ਜਾ ਰਿਹਾ ਕਿ ਐਨਕਾਊਂਟਰ ਤੋਂ ਬਾਅਦ ਜਦੋਂ ਉਹਨਾਂ ਨੂੰ ਉੱਥੇ ਹਸਪਤਾਲ ਦਾਖਲ ਕਰਵਾਇਆ ਗਿਆ ਤਾਂ ਮੁਲਜ਼ਮਾਂ ਦੀ ਹਾਲਾਤ ਠੀਕ ਨਹੀਂ ਸੀ। ਜਿਸ ਤੋਂ ਬਾਅਦ ਉਹਨਾਂ ਨੂੰ  ਪੀਜੀਆਈ ਰੈਫਰ ਕੀਤਾ ਗਿਆ, ਜਿੱਥੇ ਉਨ੍ਹਾਂ ਦੀ ਸਰਜਰੀ ਹੋਣੀ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!