ਤਰਨਤਾਰਨ ਜ਼ਿਲ੍ਹੇ ਦੇ ਪਿੰਡ ਬਿਲੀਆਂਵਾਲਾ ‘ਚ ITBP ਦੇ ਜਵਾਨ ਬਿਕਰਮਜੀਤ ਸਿੰਘ ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਸਨਮਾਨਜਨਕ ਅੰਤਿਮ ਸਸਕਾਰ ਲਈ ਉਨ੍ਹਾਂ ਦੇ ਜੱਦੀ ਪਿੰਡ ਲਿਆਂਦਾ ਗਿਆ।
ਬਿਲੀਆਂਵਾਲਾ ਪਿੰਡ ਦੇ ਵਸਨੀਕ ਬਿਕਰਮਜੀਤ ਸਿੰਘ ਹਾਲ ਹੀ ਵਿੱਚ ਕੁਝ ਮਹੀਨਿਆਂ ਦੀ ਛੁੱਟੀ ਤੋਂ ਬਾਅਦ ਡਿਊਟੀ ‘ਤੇ ਵਾਪਸ ਗਿਆ ਸਨ। ਉਨ੍ਹਾਂ ਨੂੰ ਕੱਲ੍ਹ ਦਿਲ ਦਾ ਦੌਰਾ ਪਿਆ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੇ ਸਾਥੀ ਸੈਨਿਕਾਂ ਨੇ ਸਲਾਮੀ ਦਿੱਤੀ ਅਤੇ ਸ਼ਰਧਾਂਜਲੀ ਦਿੱਤੀ।
ਡਿਊਟੀ ਦੌਰਾਨ ਵਾਪਰੀ ਇਸ ਘਟਨਾ ਨੂੰ ਸ਼ਹੀਦ ਦਾ ਦਰਜਾ ਦਿੱਤਾ ਗਿਆ ਹੈ। ਸ਼ਹੀਦ ਦੀ ਮ੍ਰਿਤਕ ਦੇਹ ਉਨ੍ਹਾਂ ਦੀ ਪਤਨੀ ਨਿਰਮਲਜੀਤ ਕੌਰ ਅਤੇ ਉਨ੍ਹਾਂ ਦੇ ਪੁੱਤਰਾਂ ਨੂੰ ਸੌਂਪ ਦਿੱਤੀ ਗਈ, ਜਿਸ ਤੋਂ ਬਾਅਦ ਉਨ੍ਹਾਂ ਦਾ ਅੰਤਿਮ ਸਸਕਾਰ ਪੂਰੇ ਸਨਮਾਨ ਨਾਲ ਕੀਤਾ ਗਿਆ। ਮ੍ਰਿਤਕ ਦੇ ਭਰਾ ਅਤੇ ਸਾਬਕਾ ਸਰਪੰਚ ਸੁਖਜਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਵੱਡਾ ਭਰਾ ਆਈਟੀਬੀਪੀ ਵਿੱਚ ਤਾਇਨਾਤ ਸੀ।
ਇਸ ਮੌਕੇ ਐਸ.ਐਚ.ਓ ਸਰਹਾਲੀ ਹਰਜੀਤ ਸਿੰਘ ਸ਼ੇਰ, ਸਿਕੰਦਰ ਸਿੰਘ ਵਰਾਣਾ, ਪ੍ਰਦੀਪ ਸਿੰਘ ਢਿੱਲੋਂ, ਬਲਰਾਜ ਸਿੰਘ, ਕੈਪਟਨ ਦਿਲਬਾਗ ਸਿੰਘ, ਸੂਬੇਦਾਰ ਗੁਰਦੇਵ ਸਿੰਘ, ਬਲਾਕ ਖਡੂਰ ਸਾਹਿਬ ਦੇ ਪ੍ਰਧਾਨ ਸੂਬੇਦਾਰ ਪਰਮਜੀਤ ਸਿੰਘ ਅਤੇ ਸੂਬੇਦਾਰ ਸੁਖਦੇਵ ਸਿੰਘ, ਹੌਲਦਾਰ ਨਿੰਦਰ ਸਿੰਘ, ਸੂਬੇਦਾਰ ਲਖਵਿੰਦਰ ਸਿੰਘ, ਹੌਲਦਾਰ ਧਰਮ ਸਿੰਘ ਅਤੇ ਹਵਨਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।
EDITED BY- HARLEEN KAUR




