बॉलीवुड

ਬਾਲੀਵੁੱਡ ਫ਼ਿਲਮ ਅਦਾਕਾਰਾ Kangana Ranaut ਦੀ ਅੱਜ ਬਠਿੰਡਾ ਅਦਾਲਤ ‘ਚ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ

ਮਾਣਹਾਨੀ ਦੇ ਮਾਮਲੇ ‘ਚ ਬਾਲੀਵੁੱਡ ਫ਼ਿਲਮ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਣਾ ਰਣੌਤ ਦੀ ਅੱਜ ਬਠਿੰਡਾ ਅਦਾਲਤ ‘ਚ ਪੇਸ਼ੀ ਹੈ। ਉਸ ਨੂੰ ਅਦਾਲਤ ਵਿਚ ਨਿੱਜੀ ਤੌਰ ‘ਤੇ ਪੇਸ਼ ਹੋਣ ਤੋਂ ਮਿਲੀ ਛੋਟ ਕਰਕੇ ਉਹ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਭੁਗਤੇਗੀ। ਇਹ ਮਾਮਲਾ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਦੌਰਾਨ ਬਜ਼ੁਰਗ ਮਹਿਲਾ ਮਹਿੰਦਰ ਕੌਰ ਬਾਰੇ ਕੀਤੀ ਗਈ ਕਥਿਤ ਇਤਰਾਜ਼ਯੋਗ ਟਿੱਪਣੀ ਨਾਲ ਜੁੜਿਆ ਹੋਇਆ ਹੈ।

ਬੇਬੇ ਮਹਿੰਦਰ ਕੌਰ ਦੇ ਵਕੀਲ ਰਘਵੀਰ ਸਿੰਘ ਬਹਿਣੀਵਾਲ ਨੇ ਕਿਹਾ ਕਿ ਅੱਜ ਉਨ੍ਹਾਂ ਵਲੋਂ ਕੰਗਣਾ ਖ਼ਿਲਾਫ਼ ਦੋ ਗਵਾਹ ਅਦਾਲਤ ਵਿਚ ਭੁਗਤਾਏ ਜਾਣੇ ਹਨ। ਇਸ ਦੌਰਾਨ ਕੰਗਣਾ ਰਣੌਤ ਦਾ ਪਾਸਪੋਰਟ ਜ਼ਬਤ ਕਰਨ ਸੰਬੰਧੀ ਸੁਣਵਾਈ ਹੋਣ ਦੀ ਸੰਭਾਵਨਾ ਹੈ। ਇਸ ਮਾਮਲੇ ਵਿਚ ਕੰਗਣਾ ਪਿਛਲੇ ਸਾਲ ਨਿੱਜੀ ਤੌਰ ‘ਤੇ ਬਠਿੰਡਾ ਅਦਾਲਤ ਵਿਚ ਆ ਕੇ ਪੇਸ਼ੀ ਭੁਗਤ ਚੁਕੀ ਹੈ।

ਦਰਅਸਲ ਕਿਸਾਨੀ ਅੰਦੋਲਨ ਦੌਰਾਨ ਕੰਗਨਾ ਰਣੌਤ ਨੇ ਬਠਿੰਡਾ ਦੇ ਪਿੰਡ ਬਹਾਦਰਗੜ ਜੰਡੀਆਂ ਦੀ ਬਜੁਰਗ ਮਾਤਾ ਮਹਿੰਦਰ ਕੌਰ ਬਾਰੇ ਅਪਮਾਨਜਨਕ ਟਿੱਪਣੀ ਕੀਤੀ ਸੀ। ਉਨ੍ਹਾਂ ਨੇ ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਉਨ੍ਹਾਂ ਦਾ ਮਜ਼ਾਕ ਉਡਾਇਆ ਸੀ, ਜਿਸ ਤੋਂ ਬਾਅਦ ਬਜ਼ੁਰਗ ਔਰਤ ਨੇ ਉਨ੍ਹਾਂ ਦੇ ਖਿਲਾਫ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!