टॉप न्यूज़
Miss England ਵਿਜੇਤਾ ਗ੍ਰੇਸ ਰਿਚਰਡਸਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
ਇੰਗਲੈਂਡ ਤੋਂ ਆਈ ਸੁੰਦਰਤਾ ਮੁਕਾਬਲੇ ਦੀ ਜੇਤੂ ਗ੍ਰੇਸ ਰਿਚਰਡਸਨ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਹੈ। ਉਸਨੇ ਪੂਰੀ ਦੁਨੀਆ ਦੀ ਖੁਸ਼ਹਾਲੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਹੈ। ਗ੍ਰੇਸ ਰਿਚਰਡਸਨ ਨੇ ਕਿਹਾ ਕਿ ਹਰ ਧਰਮ ਅਤੇ ਦੇਸ਼ ਦੇ ਲੋਕ ਇੱਥੇ ਸ਼ਰਧਾ ਨਾਲ ਆਪਣਾ ਸਿਰ ਝੁਕਾਉਂਦੇ ਹਨ। ਗ੍ਰੇਸ ਰਿਚਰਡਸਨ ਨੇ ਸੇਵਾ ਅਤੇ ਲੰਗਰ ਦੀ ਸਿੱਖ ਪਰੰਪਰਾ ਦੀ ਵੀ ਪ੍ਰਸ਼ੰਸਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਉਨ੍ਹਾਂ ਲਈ ਬਹੁਤ ਖੁਸ਼ਕਿਸਮਤੀ ਦੀ ਗੱਲ ਹੈ ਕਿ ਉਸਨੂੰ ਦੁਨੀਆ ਦੇ ਪ੍ਰਸਿੱਧ ਧਾਰਮਿਕ ਸਥਾਨਾਂ ਵਿੱਚੋਂ ਇੱਕ ਗੋਲਡਨ ਟੈਂਪਲ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ।
EDITED BY- HARLEEN KAUR



