टॉप न्यूज़

ਹੁਣ ਇਸ ਦਿਨ ਤੋਂ ਔਰਤਾਂ ਨੂੰ ਮਿਲਣਗੇ 1000 ਰੁਪਏ

ਪਹਿਲਾਂ ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਸ਼ੁਰੂਆਤ

ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਲਈ ਰਜਿਸਟ੍ਰੇਸ਼ਨ ਹੁਣ 15 ਅਪ੍ਰੈਲ ਤੋਂ ਸ਼ੁਰੂ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ 14 ਅਪ੍ਰੈਲ ਨੂੰ ਆਦਮਪੁਰ ਰੈਲੀ ਵਿੱਚ ਇਸਦੀ ਸ਼ੁਰੂਆਤ ਕਰਨਗੇ। ਇਹ ਯੋਜਨਾ ਸੱਤ ਜ਼ਿਲ੍ਹਿਆਂ ਵਿੱਚ ਸ਼ੁਰੂ ਹੋਵੇਗੀ: ਮੁਕਤਸਰ, ਰੋਪੜ, ਪਟਿਆਲਾ, ਸੰਗਰੂਰ, ਮੋਗਾ, ਜਲੰਧਰ ਅਤੇ ਫਰੀਦਕੋਟ।

ਪਹਿਲੇ ਪੜਾਅ ਵਿੱਚ, ਇਨ੍ਹਾਂ ਜ਼ਿਲ੍ਹਿਆਂ ਦੇ ਨੌਂ ਵਿਧਾਨ ਸਭਾ ਹਲਕੇ: ਮਲੋਟ, ਸ੍ਰੀ ਆਨੰਦਪੁਰ ਸਾਹਿਬ, ਸੁਨਾਮ, ਬਟਾਲਾ, ਮੋਗਾ, ਪਟਿਆਲਾ ਦਿਹਾਤੀ, ਆਦਮਪੁਰ, ਦਿੜਬਾ ਅਤੇ ਕੋਟਕਪੂਰਾ ਚੁਣੇ ਗਏ ਹਨ। ਇਹ ਯੋਜਨਾ ਪਹਿਲਾਂ 13 ਅਪ੍ਰੈਲ ਨੂੰ ਸ਼ੁਰੂ ਹੋਣੀ ਸੀ, ਪਰ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਕਰਕੇ ਲਾਂਚ ਦੀ ਮਿਤੀ ਮੁਲਤਵੀ ਕਰ ਦਿੱਤੀ ਗਈ ਹੈ।

ਇਸ ਯੋਜਨਾ ਦੇ ਤਹਿਤ ਜਨਰਲ ਸ਼੍ਰੇਣੀ ਦੀਆਂ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ₹1,000 ਅਤੇ ਅਨੁਸੂਚਿਤ ਜਾਤੀ ਸ਼੍ਰੇਣੀ ਦੀਆਂ ਔਰਤਾਂ ਨੂੰ ₹1,500 ਪ੍ਰਤੀ ਮਹੀਨਾ ਮਿਲਣਗੇ। ਇਸ ਯੋਜਨਾ ਦਾ ਐਲਾਨ 8 ਮਾਰਚ ਨੂੰ ਬਜਟ ਵਿੱਚ ਕੀਤਾ ਗਿਆ ਸੀ।

ਪੰਜਾਬ ਦਾ ਆਧਾਰ ਕਾਰਡ ਅਤੇ ਵੋਟਰ ਆਈਡੀ ਕਾਰਡ ਜ਼ਰੂਰੀ ਹੈ। ਰਜਿਸਟ੍ਰੇਸ਼ਨ ਆਂਗਣਵਾੜੀ ਕੇਂਦਰਾਂ ਅਤੇ ਸੇਵਾ ਕੇਂਦਰਾਂ ‘ਤੇ ਕੀਤੀ ਜਾਵੇਗੀ ਅਤੇ ਇਹ ਪੂਰੀ ਤਰ੍ਹਾਂ ਮੁਫ਼ਤ ਹੋਵੇਗੀ। ਇਸ ਯੋਜਨਾ ਤਹਿਤ ਵਿੱਤੀ ਸਹਾਇਤਾ ਸਿੱਧੇ ਲਾਭ ਟ੍ਰਾਂਸਫਰ (DBT) ਰਾਹੀਂ ਲਾਭਪਾਤਰੀਆਂ ਦੇ ਆਧਾਰ ਨਾਲ ਜੁੜੇ ਬੈਂਕ ਖਾਤਿਆਂ ਵਿੱਚ ਸਿੱਧੀ ਭੇਜੀ ਜਾਵੇਗੀ।

ਜੇਕਰ ਕਿਸੇ ਦੀ ਮੌਤ ਹੁੰਦੀ ਹੈ ਤਾਂ ਅਗਲੀ ਕਿਸ਼ਤ ਰੋਕ ਦਿੱਤੀ ਜਾਵੇਗੀ। ਇਸ ਯੋਜਨਾ ਨੂੰ ਲਾਗੂ ਕਰਨ ਅਤੇ ਨਿਗਰਾਨੀ ਕਰਨ ਲਈ ਮੁੱਖ ਸਕੱਤਰ ਦੀ ਅਗਵਾਈ ਹੇਠ ਇੱਕ ਉੱਚ-ਪੱਧਰੀ ਕਮੇਟੀ ਬਣਾਈ ਗਈ ਹੈ। ਸਰਕਾਰ ਰਜਿਸਟ੍ਰੇਸ਼ਨ ਅਤੇ ਜਾਗਰੂਕਤਾ ਲਈ ਮੋਬਾਈਲਾਈਜ਼ਰ ਅਤੇ ਫੈਸੀਲੀਟੇਟਰ ਵੀ ਤਾਇਨਾਤ ਕਰ ਸਕਦੀ ਹੈ। ਜੇਕਰ ਕਿਸੇ ਲਾਭਪਾਤਰੀ ਦੀ ਮੌਤ ਹੋ ਜਾਂਦੀ ਹੈ, ਤਾਂ ਪਹਿਲਾਂ ਵੰਡੀ ਗਈ ਸਹਾਇਤਾ ਰਕਮ ਵਸੂਲ ਨਹੀਂ ਕੀਤੀ ਜਾਵੇਗੀ। ਹਾਲਾਂਕਿ, ਅਗਲੀ ਕਿਸ਼ਤ ਜਾਰੀ ਨਹੀਂ ਕੀਤੀ ਜਾਵੇਗੀ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!