टॉप न्यूज़

ਪੰਜਾਬ ਦੀਆਂ ਔਰਤਾਂ ਲਈ 1000 ਰੁਪਏ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ

13 ਤਰੀਕ ਤੋਂ ਸ਼ੁਰੂ ਹੋਵੇਗਾ ਰਜਿਸਟ੍ਰੇਸ਼ਨ

ਪੰਜਾਬ ਸਰਕਾਰ ਨੇ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਲਈ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਯੋਜਨਾ ਦੇ ਤਹਿਤ ਜਨਰਲ ਸ਼੍ਰੇਣੀ ਦੀਆਂ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ ₹1,000 ਅਤੇ ਅਨੁਸੂਚਿਤ ਜਾਤੀ ਸ਼੍ਰੇਣੀ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ ₹1,500 ਰੁਪਏ ਮਿਲਣਗੇ। ਇਸ ਯੋਜਨਾ ਦਾ ਐਲਾਨ 8 ਮਾਰਚ ਨੂੰ ਬਜਟ ਵਿੱਚ ਕੀਤਾ ਗਿਆ ਸੀ।

ਪੰਜਾਬ ਵਿੱਚ ਆਧਾਰ ਕਾਰਡ ਅਤੇ ਵੋਟਰ ਆਈਡੀ ਕਾਰਡ ਦੀ ਲੋੜ ਹੈ। ਰਜਿਸਟ੍ਰੇਸ਼ਨ 13 ਅਪ੍ਰੈਲ ਤੋਂ ਸ਼ੁਰੂ ਹੋਵੇਗੀ। ਰਜਿਸਟ੍ਰੇਸ਼ਨ ਅਤੇ ਭੁਗਤਾਨ ਪ੍ਰਕਿਰਿਆ ਰਜਿਸਟ੍ਰੇਸ਼ਨ ਆਂਗਣਵਾੜੀ ਕੇਂਦਰਾਂ ਅਤੇ ਸੇਵਾ ਕੇਂਦਰਾਂ ‘ਤੇ ਕੀਤੀ ਜਾਵੇਗੀ, ਅਤੇ ਇਹ ਪੂਰੀ ਤਰ੍ਹਾਂ ਮੁਫ਼ਤ ਹੋਵੇਗੀ। ਇਸ ਯੋਜਨਾ ਤਹਿਤ ਵਿੱਤੀ ਸਹਾਇਤਾ ਸਿੱਧੇ ਲਾਭਪਾਤਰੀਆਂ ਦੇ ਆਧਾਰ ਨਾਲ ਜੁੜੇ ਬੈਂਕ ਖਾਤਿਆਂ ਵਿੱਚ DBT (ਡਾਇਰੈਕਟ ਬੈਨੀਫਿਟ ਟ੍ਰਾਂਸਫਰ) ਰਾਹੀਂ ਭੇਜੀ ਜਾਵੇਗੀ।

ਕਿਸ ਕਿਸ ਨੂੰ ਮਿਲੇਗਾ ਇਸ ਦਾ ਲਾਭ

ਉਮਰ 18 ਸਾਲ ਜਾਂ ਉਸ ਤੋਂ ਵੱਧ ਹੋਣੀ ਚਾਹੀਦੀ ਹੈ

ਪੰਜਾਬ ਦੇ ਨਾਗਰਿਕ ਅਤੇ ਵੋਟਰ ਹੋਣੇ ਚਾਹੀਦੇ

ਪਰਿਵਾਰ ਵਿੱਚ ਯੋਗ ਔਰਤਾਂ ਦੀ ਗਿਣਤੀ ਦਾ ਕੋਈ ਮਤਲਬ ਨਹੀਂ

ਇੱਕ ਪਰਿਵਾਰ ਤੋਂ ਇੱਕ ਤੋਂ ਵੱਧ ਔਰਤ ਲੈ ਸਕਦੀ ਇਸ ਦਾ ਲਾਭ

ਸਮਾਜਿਕ ਸੁਰੱਖਿਆ ਪੈਨਸ਼ਨਰ ਵੀ ਇਸ ਯੋਜਨਾ ਦੇ ਲਾਭ ਦੀ ਹੱਕਦਾਰ ਹੋਵੇਗੀ

EDITED BY- HARLEEN KAUR

 

Related Articles

Leave a Reply

Your email address will not be published. Required fields are marked *

Back to top button
error: Content is protected !!